ਪੰਜਾਬ

punjab

ETV Bharat / state

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਲਦ ਹੋਵੇਗੀ ਮੀਡੀਆ ਸਲਾਹਕਾਰ ਦੀ ਨਿਯੁਕਤੀ: ਗਿਆਨੀ ਰਘਬੀਰ ਸਿੰਘ - ਗਿਆਨੀ ਰਘਬੀਰ ਸਿੰਘ

ਸੁਖਬੀਰ ਬਾਦਲ ਵੱਲੋਂ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦਾ ਮਾਮਲੇ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਮੀਡੀਆ ਨੇ ਉਨ੍ਹਾਂ ਪ੍ਰੈਸ ਨੋਟ ਤੋੜ-ਮਰੋੜ ਕੇ ਛਾਪਿਆ।

ਬਾਦਲ ਵੱਲੋਂ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਮਾਮਲੇ 'ਚ ਮੀਡੀਆ ਨੇ ਤੋੜ-ਮਰੋੜ ਕੇ ਪ੍ਰੈਸ ਨੋਟ ਛਾਪਿਆ: ਗਿਆਨੀ ਰਘਬੀਰ ਸਿੰਘ
ਬਾਦਲ ਵੱਲੋਂ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਮਾਮਲੇ 'ਚ ਮੀਡੀਆ ਨੇ ਤੋੜ-ਮਰੋੜ ਕੇ ਪ੍ਰੈਸ ਨੋਟ ਛਾਪਿਆ: ਗਿਆਨੀ ਰਘਬੀਰ ਸਿੰਘ

By

Published : Jul 16, 2020, 8:20 PM IST

ਸ੍ਰੀ ਅਨੰਦਪੁਰ ਸਾਹਿਬ: ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਇੱਕ ਲਿਖਤੀ ਪ੍ਰੈਸ ਨੋਟ ਸਾਹਮਣੇ ਆਇਆ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਡੇਰਾ ਸਿਰਸਾ ਦੇ ਮੁਖੀ ਰਾਮ ਰਾਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਬਾਦਲ ਵੱਲੋਂ ਭਿਜਵਾਉਣ ਦੇ ਲੱਗ ਰਹੇ ਦੋਸ਼ਾਂ ਦਾ ਅਕਾਲੀ ਦਲ ਦੇ ਪ੍ਰਧਾਨ ਨੂੰ ਜਵਾਬ ਦੇਣਾ ਚਾਹੀਦਾ ਹੈ।

ਬਾਦਲ ਵੱਲੋਂ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਮਾਮਲੇ 'ਚ ਮੀਡੀਆ ਨੇ ਤੋੜ-ਮਰੋੜ ਕੇ ਪ੍ਰੈਸ ਨੋਟ ਛਾਪਿਆ: ਗਿਆਨੀ ਰਘਬੀਰ ਸਿੰਘ

ਇਹ ਸਾਰੇ ਮਾਮਲੇ ਬਾਰੇ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਜੋ ਬਿਆਨ ਬੀਤੇ ਦਿਨੀਂ ਮੀਡੀਆ ਵੱਲੋਂ ਛਾਪਿਆ ਗਿਆ ਸੀ, ਉਹ ਤੋੜ-ਮਰੋੜ ਕੇ ਛਾਪਿਆ ਗਿਆ ਹੈ। ਉਨ੍ਹਾਂ ਕਿਹਾ ਮੀਡੀਆ ਦਾ ਫਰਜ਼ ਬਣਦਾ ਹੈ ਕਿ ਸੱਚ ਦੀ ਤਸਵੀਰ ਲੋਕਾਂ ਸਾਹਮਣੇ ਪੇਸ਼ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬਹੁਤ ਜਲਦੀ ਇੱਕ ਮੀਡੀਆ ਸਲਾਹਕਾਰ ਨਿਯੁਕਤ ਕਰੇਗੀ।

ਇਹ ਵੀ ਪੜੋ: ਅਕਾਲੀ ਦਲ ਵੱਲੋਂ ਅਧਿਆਪਕਾਂ ਦੀਆਂ ਬੇਲੋੜੀਆਂ ਡਿਊਟੀਆਂ ਦਾ ਵਿਰੋਧ

ABOUT THE AUTHOR

...view details