ਸ੍ਰੀ ਕੀਰਤਪੁਰ ਸਾਹਿਬ : ਸਿੱਖ ਧਰਮ ਦੇ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਤਿੱਨ ਸੌ ਇਕੱਨਵੇ ਵਾਂ ਪ੍ਰਕਾਸ਼ ਦਿਹਾੜਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਬਯੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਥੇ ਹੀ ਰਾਗੀ ਢਾਡੀ ਸਿੰਘਾਂ ਵਲੋਂ ਦੀਵਾਨ ਸਜਾਏ ਗੲਏ ਸੰਗਤਾਂ ਨਾਲ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਕੀਰਤਨੀ ਸਿੰਘਾਂ ਵਲੋਂ ਰਸ ਭਰਿਆ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਵੀ ਕੀਤਾ ਗਿਆ। ਇਸ ਉਪਰੰਤ ਨਗਰ ਕੀਰਤਨ ਕੱਢਿਆ ਗਿਆ ਜਿਸ ਦੀ ਆਰੰਭਤਾ ਗੁ. ਸ਼ੀਸ਼ ਮਹਿਲ ਤੋਂ ਕੀਤੀ ਗਈ ਤੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਵਾਪਸੀ ਗੁਰਦੁਆਰਾ ਸ਼ੀਸ਼ ਮਹਿਲ ਵਿਖੇ ਸਮਾਪਤ ਹੋਇਆ।
ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਮਨਾਇਆ 391ਵਾਂ ਪ੍ਰਕਾਸ਼ ਦਿਹਾੜਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸਿੱਖ ਧਰਮ ਦੇ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਤਿੱਨ ਸੌ ਇਕੱਨਵੇ ਵਾਂ ਪ੍ਰਕਾਸ਼ ਦਿਹਾੜਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਬਯੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਥੇ ਹੀ ਰਾਗੀ ਢਾਡੀ ਸਿੰਘਾਂ ਵਲੋਂ ਦੀਵਾਨ ਸਜਾਏ ਗੲਏ ਸੰਗਤਾਂ ਨਾਲ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਕੀਰਤਨੀ ਸਿੰਘਾਂ ਵਲੋਂ ਰਸ ਭਰਿਆ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਵੀ ਕੀਤਾ ਗਿਆ।
ਸੱਤਵੇਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦਾ ਜਨਮ ਅਸਥਾਨ ਸ੍ਰੀ ਕੀਰਤਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਹੈ। ਗੁਰੂ ਗਰਿ ਰਾਏ ਜੀ ਦਾ ਜਨਮ ਪਿਤਾ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਦੇ ਘਰ ਹੋਇਆ। ਸੱਤਵੀਂ ਪਾਤਸ਼ਾਹੀ ਗੁਰੂ ਹਰ ਰਾਇ ਸਾਹਿਬ ਜੀ ਬਾਬਾ ਗੁਰਦਿੱਤਾ ਜੀ ਦੇ ਸਪੁੱਤਰ ਸਨ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੋਤਰੇ ਸੀ। ਬਾਬਾ ਗੁਰਦਿੱਤਾ ਜੀ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਸਨ, ਜਿਨ੍ਹਾਂ ਦਾ ਗ੍ਰਹਿ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਜਾਂਦਾ ਹੈ।