ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੀ ਸੱਤਾ ਵਿੱਚ ਨਹੀਂ ਆਈ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਲਗਾਤਾਰ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ (Aam Aadmi Party MLA) ਲਗਾਤਾਰ ਹਸਪਤਾਲਾਂ ਤੇ ਸਕੂਲਾਂ ਵਿੱਚ ਛਾਪੇ ਮਾਰ ਰਹੇ ਹਨ, ਉੱਥੇ ਹੀ ਪਾਰਟੀ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ। ਸਥਾਨਕ ਪਾਵਰ ਕਾਮ ਗੈਸਟ ਹਾਊਸ (Power Com Guest House) ਵਿੱਚ ਮੀਡੀਆ ਨਾਲ ਵਿਸ਼ੇਸ ਗੱਲਬਾਤ ਕੀਤੀ।
ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦਾ ਪੰਜਾਬ ਮੁੜ ਬਣਾਉਣ ਲਈ ਵੱਡੇ ਸੁਧਾਰ ਕੀਤੇ ਜਾਣਗੇ ਅਤੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ (Dr. Baba Sahib Bhim Rao Ambedkar) ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਪਹਿਲੇ ਨੰਬਰ ਦਾ ਹਲਕਾ ਬਣਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ ਅਤੇ ਇਲਾਕੇ ਦੀਆ ਚਿਰਾ ਤੋਂ ਲਟਕਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਲੋਕਾਂ ਨੂੰ ਰਾਹਤ ਭਰਿਆ ਜੀਵਨ ਦਿੱਤਾ ਜਾਵੇਗਾ।