ਰੋਪੜ: ਰਾਮਾ ਮੰਦਿਰ ਮੁਹੱਲੇ ਵਿੱਚ ਖੜ੍ਹੀ ਇੱਕ ਕਾਰ ਨੂੰ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਨੇ ਅੱਗ ਉੱਤੇ ਕਾਬੂ ਪਾ ਲਿਆ ਹੈ। ਇਹ ਟਾਟਾ ਨੈਨੋ ਕਾਰ ਰੋਪੜ ਦੇ ਤੰਗ ਮੁਹੱਲੇ ਵਿਚ ਖੜ੍ਹੀ ਸੀ ਜਿਸ ਨੂੰ ਅਚਾਨਕ ਹੀ ਅੱਗ ਲੱਗ ਗਈ।
ਰੋਪੜ ਵਿਚ ਖੜ੍ਹੀ ਕਾਰ ਨੂੰ ਲੱਗੀ ਅੱਗ - ਰੋਪੜ ਵਿਚ ਖੜ੍ਹੀ ਕਾਰ ਨੂੰ ਲੱਗੀ ਅੱਗ
ਰੋਪੜ ਦੇ ਰਾਮਾ ਮੰਦਿਰ ਮੁਹੱਲੇ ਵਿੱਚ ਖੜ੍ਹੀ ਇੱਕ ਕਾਰ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਬੁਝਾਊ ਦਸਤੇ ਵੱਲੋਂ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ ਪਰ ਅੱਗ ਲਗਣ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ ਹੈ।
ਰੋਪੜ ਨਗਰ ਕੌਂਸਲ ਦੇ ਅੱਗ ਬੁਝਾਊ ਦਸਤੇ ਤੋਂ ਰਾਜੀਵ ਸ਼ਰਮਾ ਨੇ ਇਸ ਅੱਗ ਦੀ ਘਟਨਾ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਇਸ ਇਲਾਕੇ ਤੋਂ ਕਾਰ ਨੂੰ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਾ ਤਾਂ ਉਹ ਮੌਕੇ ਉੱਤੇ ਪੁੱਜ ਗਏ ਅਤੇ ਕਾਰ ਨੂੰ ਲੱਗੀ ਅੱਗ ਨੂੰ ਬੁਝਾਊਣ ਵਿਚ ਉਹ ਸਫ਼ਲ ਹੋਏ।
ਰਾਜੀਵ ਨੇ ਦੱਸਿਆ ਕਿ ਕਾਰ ਨੂੰ ਅੱਗ ਕਿਵੇਂ ਲੱਗੀ ਇਸ ਬਾਰੇ ਕੋਈ ਵੀ ਜਾਣਕਾਰੀ ਫਿਲਹਾਲ ਸਾਹਮਣੇ ਨਹੀਂ ਆਈ ਹੈ। ਇਲਾਕੇ ਦੇ ਆਮ ਲੋਕਾਂ ਵਿਚ ਚਰਚਾ ਹੈ ਕਿ ਕਿਸੇ ਨੇ ਇਸ ਕਾਰ ਉੱਪਰ ਕੋਈ ਪਟਾਕਾ ਚਲਾਇਆ ਜਿਸ ਤੋ ਬਾਅਦ ਕਾਰ ਨੂੰ ਅੱਗ ਲੱਗੀ ਹੈ। ਇਸ ਘਟਨਾ ਵਿਚ ਨੈਨੋ ਕਾਰ ਪੂਰੀ ਤਰ੍ਹਾਂ ਸੜ ਕੇ ਸਵਾ ਹੋ ਗਈ ਹੈ।