ਰੂਪਨਗਰ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਦੁਕਾਨਾਂ ਖੋਲ੍ਹਣ ਅਤੇ ਬੰਦ ਕਰਨ ਨੂੰ ਲੈਕੇ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਰੂਪਨਗਰ 'ਚ ਵੀ ਦੁਕਾਨਾਂ ਖੋਲ੍ਹਣ ਅਤੇ ਬੰਦ ਕਰਨ ਨੂੰ ਲੈਕੇ ਸਮਾਂ ਸਾਰਣੀ ਬਣਾਈ ਹੋਈ ਹੈ। ਜਿਸ ਨੂੰ ਲੈਕੇ ਵਪਾਰ ਮੰਡਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਵਲੋਂ ਦੁਕਾਨਾਂ ਖੋਲ੍ਹਣ ਦੇ ਸਮੇਂ 'ਚ ਵਾਧੇ ਦੀ ਮੰਗ ਕਰਦਿਆਂ ਡੀ.ਸੀ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਸਬੰਧੀ ਵਪਾਰ ਮੰਡਲ ਪ੍ਰਧਾਨ ਦਾ ਕਹਿਣਾ ਕਿ ਪ੍ਰਸ਼ਾਸਨ ਵਲੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਦਾ ਸਮਾਂ ਸਵੇਰੇ ਨੌਂ ਤੋਂ ਸ਼ਾਮ ਪੰਜ ਵਜੇ ਤੱਕ ਕੀਤਾ ਗਿਆ ਹੈ ਅਤੇ ਗੈਰ ਜ਼ਰੁਰੀ ਵਸਤਾਂ ਦੀਆਂ ਦੁਕਾਨਾਂ ਦਾ ਸਮਾਂ ਸਵੇਰੇ ਦਸ ਤੋਂ ਲੈਕੇ ਦੁਪਹਿਰ ਦੋ ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਦੁਕਾਨਾਂ ਲਈ ਸਮਾਂ ਘੱਟ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਇਸ ਸਮੇਂ ਦੌਰਾਨ ਦੁਕਾਨਾਂ 'ਚ ਭਾਰੀ ਭੌੜ ਹੋ ਜਾਂਦੀ ਹੈ, ਜਿਸ ਕਾਰਨ ਕੋਰੋਨਾ ਵੱਧਣ ਦਾ ਖਤਰਾ ਹੈ।