ਰੂਪਨਗਰ : ਪੰਜਾਬ ਦੇ ਸਾਬਕਾ ਮੁੱਖ ਮੰਤੀਰ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਬੀਤੀ 25 ਅਪ੍ਰੈਲ ਨੂੰ ਮੋਹਾਲੀ ਦੇ ਹਸਪਤਾਲ ਵਿਖੇ ਹੋ ਗਿਆ ਸੀ। ਉਨ੍ਹਾਂ ਦਾ ਸਸਕਾਰ ਲੰਘੇ ਵੀਰਵਾਰ ਨੂੰ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਹੋਇਆ ਤੇ ਅੱਜ ਮੰਗਲਵਾਰ ਨੂੰ ਪਰਿਵਾਰ ਵੱਲੋਂ ਉਨ੍ਹਾਂ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਾਤਾਲਪੁਰੀ, ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਦੌਰਾਨ ਪਰਿਵਾਰ ਮੈਂਬਰਾਂ ਨੇ ਨਮ ਅੱਖਾਂ ਨਾਲ ਪਰਕਾਸ਼ ਸਿੰਘ ਬਾਦਲ ਨੂੰ ਅਲਵਿਦਾ ਆਖੀ।
ਅੰਤਿਮ ਅਰਦਾਸ ਉਪਰੰਤ ਪਰਿਵਾਰ ਨੇ ਅਸਥੀਆਂ ਕੀਤੀਆਂ ਜਲ ਪ੍ਰਵਾਹ : ਇਸ ਸਮੇਂ ਸੁਖਬੀਰ ਬਾਦਲ, ਮਨਪ੍ਰੀਤ ਬਾਦਲ ਅਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸਮੇਤ ਪਰਿਵਾਰ ਦੋ ਬੱਸਾਂ ਵਿੱਚ ਕੀਰਤਪੁਰ ਸਾਹਿਬ ਪਹੁੰਚੀ। ਅੰਤਿਮ ਅਰਦਾਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਗਿਆ। ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਚ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਕਰੀਬ ਦੁਪਹਿਰ 1 ਵਜੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਦੇ ਸਪੁੱਤਰ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਪਤਨੀ ਹਰਸਿਮਰਤ ਕੌਰ ਬਾਦਲ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਪਰਿਵਾਰਕ ਮੈਂਬਰ ਮੌਜੂਦ ਰਹੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਕਾਫੀ ਭਾਵੁਕ ਦਿਖਾਈ ਦਿੱਤੇ।
'ਬਾਬਾ ਬੋਹੜ' ਦੀ ਯਾਦ 'ਚ ਬਣੇਗੀ ਯਾਦਗੀਰੀ ਸਮਾਰਕ :ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਸਸਕਾਰ ਮੌਕੇ ਪਿੰਡ ਦੇ ਲੋਕਾਂ ਦਾ ਕਹਿਣਾ ਸੀ ਕਿ ਜਿਸ ਸਥਾਨ ਉੱਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਹੋਇਆ ਹੈ। ਉਸ ਸਥਾਨ ਉੱਤੇ ਉਹਨਾਂ ਦੀ ਯਾਦ ਵਿੱਚ ਇੱਕ ਯਾਦਗਾਰੀ ਸਮਾਰਕ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹ ਸਮਾਰਕ ਇਸ ਕਰਕੇ ਬਣਾਇਆ ਜਾਵੇਗਾ ਕਿ ਆਉਣ ਵਾਲੀ ਪੀੜ੍ਹੀ ਲਈ 'ਬਾਬਾ ਬੋਹੜ' ਪ੍ਰੇਰਣਾ ਸ੍ਰੋਤ ਬਣ ਸਕਣ।