ਰੋਪੜ:ਪੰਜਾਬ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਵਿਰੋਧ ਹਾਲੇ ਵੀ ਜਾਰੀ ਹੈ। ਕਿਸਾਨਾਂ ਵੱਲੋਂ ਪੰਜਾਬ ਵਿੱਚ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਬੀਜੇਪੀ ਦੇ ਲੀਡਰਾਂ ਦਾ ਲਗਾਤਾਰ ਘਿਰਾਓ ਕੀਤਾ ਜਾ ਰਿਹਾ ਹੈ। ਰੋਪੜ ਵਿੱਚ ਕਿਸਾਨਾਂ ਨੇ ਬੀਜੇਪੀ ਦੇ ਇੱਕ ਵਫ਼ਦ ਦਾ ਵਿਰੋਧ ਕੀਤਾ ਗਿਆ ਹੈ।ਤਿਰੰਗਾ ਯਾਤਰਾ ਦੇ ਲਈ ਇੱਕ ਨਿਜੀ ਹੋਟਲ ਦੇ ਬਾਹਰ ਖੜ੍ਹੀ ਭਾਰਤੀ ਜਨਤਾ ਪਾਰਟੀ ਦੀ ਗੱਡੀ ਨੂੰ ਦੇ ਕੇ ਕਿਸਾਨ ਦਾ ਗੁੱਸਾ ਭੜਕ ਗਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਬੀਜੇਪੀ ਖ਼ਿਲਾਫ਼ ਜਮ ਕੇ ਰੋਸ ਪ੍ਰਦਰਸ਼ਨ ਕੀਤਾ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਜਾਰੀ ਰਹੇਗਾ। ਨਾਲ ਹੀ ਪੰਜਾਬ ਤੇ ਪੰਜਾਬ ਦੇ ਬਾਹਰ ਬੀਜੇਪੀ ਦੇ ਲੀਡਰਾਂ ਦਾ ਘਿਰਾਓ ਵੀ ਲਗਾਤਾਰ ਜਾਰੀ ਰਹੇਗਾ।