ਰੂਪਨਗਰ : ਸਿੱਖਾਂ ਦੇ ਤੀਜੇ ਤਖਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਬਾਦਲਾ ਕਰ ਦਿੱਤਾ ਹੈ। ਜਿਨ੍ਹਾਂ ਨੂੰ ਤਬਾਦਲਾ ਕਰਕੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਦਾ ਚਾਰਜ ਦਿੱਤਾ ਗਿਆ ਹੈ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਪ੍ਰੀਤ ਸਿੰਘ ਰੋਡੇ ਨੂੰ ਚਾਰਜ ਸੰਭਾਲ ਦਿਤਾ ਹੈ , ਜਿਨ੍ਹਾਂ ਦਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ। ਸਭ ਤੋਂ ਪਹਿਲਾਂ ਇਸ ਮੌਕੇ 'ਤੇ ਗੁਰਪ੍ਰੀਤ ਸਿੰਘ ਰੋਡੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਰਬਾਰ ਸਾਹਿਬ ਨਤਮਸਤਕ ਹੋਏ ਸਤਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਦੇ ਵਿਚ ਸਮੂਹ ਸਟਾਫ ਦੇ ਸਾਹਮਣੇ ਚਾਰਜ ਸੰਭਾਲਲਿਆ।
ਸਿਰੋਪਾਓ ਭੇਟ ਕਰਦਿਆਂ ਉਨ੍ਹਾਂ ਨੂੰ ਮੈਨੇਜਰ ਦੀ ਕੁਰਸੀ ’ਤੇ ਬਿਠਾਇਆ:ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਤਬਾਦਲਾ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਕਰ ਦਿੱਤਾ ਗਿਆ ਹੈ ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਖ਼ਰੀਦ ਵਿਭਾਗ ਦੇ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਰੋਡੇ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਨਵ ਨਿਯੁਕਤ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਆਪਣਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਸ਼੍ਰੋਮਣੀ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਅਤੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਸਿਰੋਪਾਓ ਭੇਟ ਕਰਦਿਆਂ ਉਨ੍ਹਾਂ ਨੂੰ ਮੈਨੇਜਰ ਦੀ ਕੁਰਸੀ ’ਤੇ ਬਿਠਾਇਆ। ਇਸ ਮੌਕੇ ਨਵ ਨਿਯੁਕਤ ਮੈਨੇਜਰ ਭਾਈ ਰੋਡੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਵਡਭਾਗੇ ਹਨ, ਜਿਨ੍ਹਾਂ ਨੂੰ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਸ ਨੂੰ ਉਹ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।