ਪੰਜਾਬ

punjab

ETV Bharat / state

ਟਰੈਕਟਰ ਮਾਰਚ ’ਚ ਸ਼ਾਮਲ ਹੋਣ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਨਿਹੰਗ ਸਿੰਘਾਂ ਨੇ ਚਾਲੇ ਪਾਏ

26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕੱਢੇ ਜਾ ਰਹੇ ਕਿਸਾਨ ਟਰੈਕਟਰ ਮਾਰਚ ਦੀਆਂ ਤਿਆਰੀਆਂ ਜੋਰਾ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਟਰੈਕਟਰ ਮਾਰਚ ਨੂੰ ਲੈਕੇ ਸਮੁੱਚੇ ਦੇਸ਼ ਵਿੱਚ ਕਿਸਾਨ ਹਮਾਇਤੀ ਲੋਕਾਂ ਦੇ ਵਿੱਚ ਜੋਸ਼ ਦੇਖਦਿਆਂ ਬਣ ਰਿਹਾ ਹੈ ਇਸੇ ਦੀ ਤਾਜ਼ਾ ਮਿਸਾਲ ਅਨੰਦਪੁਰ ਸਾਹਿਬ ਵਿਖੇ ਦੇਖਣ ਨੂੰ ਮਿਲੀ, ਜਿੱਥੇ ਹਜਾਰਾਂ ਦੀ ਗਿਣਤੀ ਵਿੱਚ ਟਰੈਕਟਰਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ।

By

Published : Jan 25, 2021, 2:25 PM IST

ਤਸਵੀਰ
ਤਸਵੀਰ

ਸ੍ਰੀ ਅਨੰਦਪੁਰ ਸਾਹਿਬ:26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕੱਢੇ ਜਾ ਰਹੇ ਕਿਸਾਨ ਟਰੈਕਟਰ ਮਾਰਚ ਦੀਆਂ ਤਿਆਰੀਆਂ ਜੋਰਾ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਟਰੈਕਟਰ ਮਾਰਚ ਨੂੰ ਲੈਕੇ ਸਮੁੱਚੇ ਦੇਸ਼ ਵਿੱਚ ਕਿਸਾਨ ਹਮਾਇਤੀ ਲੋਕਾਂ ਦੇ ਵਿੱਚ ਜੋਸ਼ ਦੇਖਦਿਆਂ ਬਣ ਰਿਹਾ ਹੈ ਇਸੇ ਦੀ ਤਾਜ਼ਾ ਮਿਸਾਲ ਅਨੰਦਪੁਰ ਸਾਹਿਬ ਵਿਖੇ ਦੇਖਣ ਨੂੰ ਮਿਲੀ, ਜਿੱਥੇ ਹਜਾਰਾਂ ਦੀ ਗਿਣਤੀ ਵਿੱਚ ਟਰੈਕਟਰਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ।

ਟਰੈਕਟਰ ਮਾਰਚ ’ਚ ਸ਼ਾਮਲ ਹੋਣ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਨਿਹੰਗ ਸਿੰਘਾਂ ਨੇ ਚਾਲੇ ਪਾਏ

ਨਿਹੰਗ ਸਿੰਘਾਂ ਵੱਲੋਂ ਇਸ ਮੌਕੇ ਵਿਖਾਏ ਗਏ ਗਤਕੇ ਦੇ ਜੌਹਰ

ਇਸ ਮੌਕੇ ਖ਼ਾਸ ਗੱਲ ਇਹ ਰਹੀ ਕਿ ਇਸ ਕਾਫ਼ਲੇ ’ਚ ਛਿਆਨਵੇ ਕਰੋੜੀ ਨਿਹੰਗ ਜਥੇ ਨਾਲ ਸਬੰਧਿਤ ਨੌਜਵਾਨ ਨਿਹੰਗ ਸਿੰਘ ਵੱਡੀ ਗਿਣਤੀ ’ਚ ਦੇਖਣ ਨੂੰ ਮਿਲੇੇ। ਉਨ੍ਹਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਚਰਨਾਂ ਵਿਚ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਜਿੱਤ ਦੀ ਅਰਦਾਸ ਕੀਤੀ ਗਈ ਉਥੇ ਇਸ ਮੌਕੇ ਤੇ ਨਿਹੰਗ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ ਗਏ।

26 ਜਨਵਰੀ ਨੂੰ ਹੋਣ ਵਾਲਾ ਟਰੈਕਟਰ ਮਾਰਚ ਇਤਿਹਾਸਕ ਹੋਵੇਗਾ: ਕਿਰਤੀ ਆਗੂ
ਇਸ ਮੌਕੇ ਤੇ ਬੋਲਦਿਆਂ ਕਿਰਤੀ ਕਿਸਾਨ ਆਗੂ ਜਗਮੋਹਨ ਸਿੰਘ ਨੇ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਕਿਸਾਨੀ ਨੂੰ ਮਾਰਨ ਦੇ ਲਈ ਬਣਾਏ ਗਏ ਹਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣ ਦਿੱਲੀ ਬਣਾਏ ਗਏ ਹਨ, ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਹੋਣ ਵਾਲਾ ਕਿਸਾਨਾਂ ਦਾ ਟਰੈਕਟਰ ਮਾਰਚ ਦੇਸ਼ ਦਾ ਇਤਿਹਾਸਕ ਮਾਰਚ ਹੋਵੇਗਾ।

ABOUT THE AUTHOR

...view details