ਪੰਜਾਬ

punjab

ETV Bharat / state

ਇਹਨਾਂ ਵਿਦਿਆਰਥਣਾਂ ਨੇ 100 ਦਸਵੀਂ ’ਚੋਂ 100 ਫੀਸਦ ਅੰਕ ਕੀਤੇ ਪ੍ਰਾਪਤ - ਸਰਕਾਰੀ ਹਾਈ ਸਕੂਲ

ਜ਼ਿਲ੍ਹੇ ਦੀਆਂ 3 ਵਿਦਿਆਰਥਣਾਂ ਨੇ ਦਸਵੀਂ ਜਮਾਤ ਵਿੱਚੋਂ 100 ਫੀਸਦ ਅੰਕ ਲੈ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ ਜਿਸ ਕਾਰਨ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ।

ਇਹਨਾਂ ਵਿਦਿਆਰਥਣਾਂ ਨੇ 100 ਦਸਵੀਂ ’ਚੋਂ 100 ਫੀਸਦ ਅੰਕ ਕੀਤੇ ਪ੍ਰਾਪਤ
ਇਹਨਾਂ ਵਿਦਿਆਰਥਣਾਂ ਨੇ 100 ਦਸਵੀਂ ’ਚੋਂ 100 ਫੀਸਦ ਅੰਕ ਕੀਤੇ ਪ੍ਰਾਪਤ

By

Published : May 20, 2021, 8:14 PM IST

ਰੂਪਨਗਰ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜਿਆ ‘ਚ ਸਥਾਨਕ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਦੀਆਂ ਤਿੰਨ ਵਿਦਿਆਰਥਣਾਂ ਨੇ ਬਾਜ਼ੀ ਮਾਰੀ ਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਕੋਮਲਪ੍ਰੀਤ ਕੌਰ ਪੁੱਤਰੀ ਰਜਿੰਦਰ ਸਿੰਘ, ਰਿੰਕੀ ਪੁੱਤਰੀ ਸੱਜਣ ਸਿੰਘ ਅਤੇ ਕੁਸੁਮ ਕੁਮਾਰੀ ਪੁੱਤਰੀ ਰਾਜਾ ਰਾਮ ਯਾਦਵ ਨੇ ਦਸਵੀਂ ‘ਚ 650 ‘ਚੋਂ 650 ਅੰਕ ਹਾਸਲ ਕਰ ਸਕੂਲ, ਪਿੰਡ, ਜ਼ਿਲ੍ਹੇ ਤੇ ਪੰਜਾਬ ਭਰ ’ਚੋਂ ਨਾਮਣਾ ਖੱਟਿਆ ਹੈ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾਂ ਯਸਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਕੁੱਲ 51 ਵਿਦਿਆਰਥੀਆਂ ਦਸਵੀਂ ਵਿੱਚ ਸਨ ਜਿਨ੍ਹਾਂ ਵਿੱਚੋ 3 ਵਿਦਿਆਰਥੀਆਂ ਨੇ 100 ਫ਼ੀਸਦੀ, 30 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 17 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ 1 ਵਿਦਿਆਰਥੀ ਨੇ 70 ਫ਼ੀਸਦੀ ਤੋ ਵੱਧ ਅੰਕ ਪ੍ਰਾਪਤ ਕੀਤੇ ਹਨ।

ਇਹ ਵੀ ਪੜੋ: ਬੈੱਡਾਂ ਦੀ ਉਪਲੱਬਧਤਾ ਅਤੇ ਆਕਸੀਜਨ ਦੀ ਖ਼ਰੀਦ 'ਤੇ 24 ਘੰਟੇ ਨਿਗਰਾਨੀ

ਜਿਕਰਯੋਗ ਹੈ ਕਿ ਰੂਪਨਗਰ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਇਸ ਵਾਰ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜ ਕੁਮਾਰ ਖੋਸਲਾ ਨੇ ਜ਼ਿਲ੍ਹੇ ਵਿਚ ਸਰਕਾਰੀ ਸਕੂਲਾਂ ਦੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੇ ਨਾਲ-ਨਾਲ ਸਿੱਖਿਆ ਅਧਿਕਾਰੀਆਂ ਦੀ ਯੋਗ ਨਿਗਰਾਨੀ ਦੀ ਸਰਾਹਨਾ ਕੀਤੀ ਗਈ ਹੈ। ਵਿਦਿਆਰਥਣਾਂ ਨੇ ਪੰਜਾਬ ਦੇ ਮਿਹਨਤੀ ਅਧਿਆਪਕਾਂ ਦੀ ਦਿਨ ਰਾਤ ਦੀ ਮਿਹਨਤ ਨੂੰ ਸਲਾਮ ਕੀਤਾ ਹੈ।

ਇਹ ਵੀ ਪੜੋ: ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਮਨਾਇਆ ਜਾ ਰਿਹਾ ਹੈ ਰੋਸ ਹਫ਼ਤਾ

ABOUT THE AUTHOR

...view details