ਰੂਪਨਗਰ: ਆਏ ਦਿਨ ਚੋਰੀ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਹੁਣ ਨੰਗਲ ਤਹਿਸੀਲ 'ਚ ਪੈਂਦੇ ਪਿੰਡ ਲੋਅਰ ਦਬਖੇੜਾ ਵਿੱਚ ਚੋਰਾਂ ਨੇ ਇੱਕ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਜਿੱਥੋਂ ਚੋਰਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਕਰੀਬ 5 ਲੱਖ ਦੇ ਗਹਿਣੇ ਅਤੇ 20 ਹਜ਼ਾਰ ਨਕਦੀ ਲੈ ਕੇ ਫਰਾਰ ਹੋ ਗਏ।
ਪੀੜਤ ਨੇ ਬਿਆਨ ਕੀਤਾ ਦਰਦ:ਚੋਰੀ ਦਾ ਸ਼ਿਕਾਰ ਹੋਏ ਜਗਤਾਰ ਸਿੰਘ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਚੋਰੀ ਵਾਲੇ ਕਮਰੇ ਦੇ ਬਾਹਰ ਹੀ ਸੁੱਤੇ ਪਏ ਸਨਪਰ ਉਨ੍ਹਾਂ ਨੂੰ ਵੀ ਚੋਰਾਂ ਨੇ ਭਿਣਕ ਨਹੀਂ ਲੱਗਣ ਦਿੱਤੀ, ਹਾਲਾਂਕਿ ਉਹ ਰਾਤ ਵਿੱਚ ਸਿਹਤ ਠੀਕ ਨਾ ਹੋਣ ਕਰਕੇ ਕਈ ਵਾਰ ਉੱਠਦੇ ਹਨ। ਉਨਾਂ ਕਿਹਾ ਕਿ ਉਹ ਦੇਰ ਰਾਤ ਜਦਂੋ ਆਪਣੇ ਛੋਟੇ ਕੁੱਤੇ ਨੂੰ ਦੇਖਣ ਲਈ ਉੱਠੇ ਤਾਂ ਉਸ ਨੂੰ ਨਾ ਵੇਖ਼ ਕੇ ਉਹਨਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਜਦੋਂ ਉਨ੍ਹਾਂ ਨੇ ਘਰ ਦੇ ਪਿੱਛੇ ਜਾ ਕੇ ਵੇਖਿਆ ਤਾਂ ਉਨਾਂ ਦੇ ਹੋਸ਼ ਉੱਡ ਗਏ। ਕਮਰੇ ਦੀ ਬਾਰੀ ਟੁੱਟੀ ਸੀ ਅਤੇ ਕਮਰੇ ਅੰਦਰ ਅਲਮਾਰੀ ਵੀ ਖੁੱਲ੍ਹੀ ਅਤੇ ਪੂਰੀ ਤਰਾਂ ਖਲਾਰੀ ਹੋਈ ਸੀ। ਉਨ੍ਹਾਂ ਨੇ ਤਰੁੰਤ ਆਪਣੇ ਭਰਾਵਾਂ ਨੂੰ ਇਸ ਬਾਰੇ ਦੱਸਿਆ ਅਤੇ ਚੋਰਾ ਦੀ ਭਾਲ ਸ਼ੁਰੂ ਕਰ ਦਿੱਤੀ।