ਰੂਪਨਗਰ : ਪੰਜਾਬ ਸਰਕਾਰ ਨੇ ਗੈਰਕਾਨੂੰਨੀ ਮਾਇਨਿੰਗ ਗਤੀਵਿਧੀਆਂ ਦੀ ਰਿਪੋਰਟ ਲਈ ਐਪ ਵਿਕਸਤ ਕੀਤੀ ਹੈ। ਕੋਈ ਵੀ ਵਿਅਕਤੀ ਗੂਗਲ ਪਲੇਅ ਸਟੋਰ ਤੋਂ "ਪੰਜਾਬ ਮਾਈਨਜ਼" ਐਪ ਡਾਊਨਲੋਡ ਕਰ ਸਕਦਾ ਹੈ।
ਪੰਜਾਬ ਸਰਕਾਰ ਨੇ ਮਾਈਨਿੰਗ ਦੀਆਂ ਗਤੀਵਿਧੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਕੁਸ਼ਲ ਨਿਗਰਾਨੀ ਅਤੇ ਸ਼ਿਕਾਇਤਾਂ ਦਾ ਨਿਵਾਰਨ ਕਰਨ ਲਈ ਇਕ ਐਂਡਰਾਇਡ ਐਪ ਤਿਆਰ ਕੀਤੀ ਹੈ। ਇਹ ਐਂਡਰਾਇਡ ਐਪ ਗਲਤ ਸ਼ਿਕਾਇਤਾਂ ਨੂੰ ਘਟਾਉਣ ਲਈ ਵੀ ਮਦਦਗਾਰ ਹੋਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਐਪ ਵਿੱਚ ਸਾਰੇ ਡਿਪਟੀ ਕਮਿਸ਼ਨਰ, ਐਸ ਐਸ ਪੀ, ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਧਿਕਾਰੀ, ਪ੍ਰਬੰਧਕੀ ਮੁਖੀ ਸ਼ਾਮਲ ਹੋਣਗੇ।