ਰੂਪਨਗਰ:ਡਿਪਟੀ ਕਮਿਸ਼ਨਰ, ਡਾ: ਸੁਮੀਤ ਜਾਰੰਗਲ ਨੇ ਬੀਤੇ ਦਿਨੀ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀ.) ਦੇ ਮੈਂਬਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਬੁਲਾਈ ਗਈ। ਇਸ ਦੌਰਾਨ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਮੈਂਬਰਾਂ ਵਲੋਂ ਉਠਾਏ ਮਾਮਲਿਆਂ ਨੂੰ ਹੱਲ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਹਰ ਇਕ ਭਲਾਈ ਸਕੀਮ ਦਾ ਉਦੇਸ਼ ਵਿਅਕਤੀ ਨੂੰ ਚੰਗਾ ਜੀਵਨ ਜਿਊਣ ਲਈ ਸਾਜਗਾਰ ਮਾਹੌਲ ਮੁਹੱਈਆ ਕਰਵਾਉਣਾ ਹੈ।
ਉਨਾਂ ਨੇ ਆਟਾ ਦਾਲ ਸਕੀਮ, ਮਨਰੇਗਾ, ਬੁਢਾਪਾ ਪੈਨਸ਼ਨ, ਵਿਧਵਾ ਅਤੇ ਨਿਆਸਰਿਤ ਔਰਤਾਂ ਨੂੰ ਵਿੱਤੀ ਸਹਾਇਤਾ, ਆਸ਼ਰਿਤ ਬੱਚਿਆ ਨੂੰ ਵਿੱਤੀ ਸਹਾਇਤਾ, ਅਪੰਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ, ਡੀ-ਅਡਿਕਸ਼ਨ ਸੈਂਟਰ, ਵਜ਼ੀਫ਼ੇ ਆਦਿ ਸਕੀਮਾਂ ਦੀ ਸਮੀਖਿਆ ਵੀ ਇਸ ਮੌਕੇ ਕੀਤੀ।
ਵਰਣਨਯੋਗ ਹੈ ਕਿ ਸੂਬਾ ਸਰਕਾਰ ਵਲੋਂ ਜ਼ਿਲੇ ਅੰਦਰ ਚਲ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਨਿਗਰਾਨੀ ਕਰਨ ਅਤੇ ਫੀਡ ਬੈਕ ਦੇਣ ਲਈ ਸਾਬਕਾ ਫੌਜੀਆਂ ਦੀ ਕਮੇਟੀ ਗਠਿਤ ਕੀਤੀ ਸੀ, ਜਿਸਨੂੰ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀ.) ਦਾ ਨਾਂ ਦਿੱਤਾ ਗਿਆ ਹੈ। ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਵਿਲੱਖਣ ਸਕੀਮ ਸ਼ੂਬਾ, ਜ਼ਿਲਾ, ਤਹਿਸੀਲ ਤੇ ਪਿੰਡ ਪੱਧਰ ’ਤੇ ਕਾਰਜਸ਼ੀਲ ਹੈ ਅਤੇ ਇਸਦੇ ਮੈਂਬਰ ਇੱਕ ਪੋਰਟਲ ਰਾਹੀਂ ਆਪਣੀ ਫੀਡਬੈਕ ਸਰਕਾਰ ਤੱਕ ਪਹੁੰਚਾਉਂਦੇ ਹਨ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਸ੍ਰੀ ਅਨੰਦਪੁਰ ਸਾਹਿਬ ਐਸ.ਡੀ.ਐਮ. ਮੈਡਮ ਕੰਨੂ ਗਰਗ , ਸ੍ਰੀ ਚਮਕੌਰ ਸਾਹਿਬ ਐਸ.ਡੀ.ਐਮ. ਸ਼੍ਰੀ ਮਨਮਕਮਲ ਸਿੰਘ ਚਾਹਲ ,ਰੂਪਨਗਰ ਐਸ.ਡੀ.ਐਮ. ਸ਼੍ਰੀਮਤੀ ਹਰਜੋਤ ਕੌਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਜਲ ਸਪਲਾਈ ਤੇ ਸੈਨੀਟੇਸ਼ਨ ਦੇ ਰੂਪਨਗਰ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, , ਜ਼ਿਲਾ ਕੰਟਰੋਲਰ ਖੁਰਾਕ ਸਪਲਾਈ ਤੇ ਖ਼ਪਤਕਾਰ ਮਾਮਲ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਜੀ.ਓ.ਜੀ. ਜ਼ਿਲਾ ਹੈੱਡ ਕਰਨਲ ਆਦਿ ਤੋਂ ਇਲਾਵਾ ਜੀ.ਓ.ਜੀ. ਦੇ ਵੱਖ-ਵੱਖ ਪਿੰਡਾਂ ਦੇ ਸਾਬਕਾ ਫੌਜੀ ਵਾਲੰਟੀਅਰ ਅਫ਼ਸਰਾਂ ਨੇ ਸ਼ਮੂਲੀਅਤ ਕੀਤੀ।