ਪੰਜਾਬ

punjab

ETV Bharat / state

ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਵਾਰਡ ਵਾਸੀ ਭੁੱਖ ਹੜਤਾਲ 'ਤੇ ਬੈਠੇ - ਭੁੱਖ ਹੜਤਾਲ

ਸੀਵਰੇਜ ਦੀ ਸਮੱਸਿਆ ਨੇ ਨੰਗਲ ਸ਼ਹਿਰ ਦੇ ਵਾਰਡਾਂ ਵਿੱਚ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ। ਕਈ ਸਾਲਾਂ ਤੋਂ ਚੱਲ ਰਹੀ ਇਸ ਸਮੱਸਿਆ ਨਗਰ ਕੌਂਸਲ ਅਧਿਕਾਰੀਆਂ ਵੱਲੋਂ ਉੱਕਾ ਹੀ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਲੋਕਾਂ ਨੇ ਸਮੱਸਿਆ ਦੇ ਹੱਲ ਲਈ ਭੁੱਖ ਹੜਤਾਲ ਅਰੰਭ ਦਿੱਤੀ ਹੈ।

ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਵਾਰਡ ਵਾਸੀ ਭੁੱਖ ਹੜਤਾਲ 'ਤੇ ਬੈਠੇ
ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਵਾਰਡ ਵਾਸੀ ਭੁੱਖ ਹੜਤਾਲ 'ਤੇ ਬੈਠੇ

By

Published : Aug 5, 2020, 7:21 PM IST

ਨੰਗਲ: ਸੀਵਰੇਜ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਵਾਰਡ ਨੰਬਰ 1 ਦੇ ਲੋਕਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੰਗਾਂ ਨਾ ਮੰਨੇ ਕਾਰਨ ਉਨ੍ਹਾਂ ਵੱਲੋਂ ਇਹ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ।

ਲੋਕਾਂ ਨੇ ਦੱਸਿਆ ਕਿ ਵਾਰਡ ਵਿੱਚ ਸੀਵਰੇਜ ਦੀ ਸਮੱਸਿਆ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ, ਜਿਸ ਦੇ ਸਬੰਧ ਵਿੱਚ ਉਹ ਕਈ ਵਾਰ ਨਗਰ ਕੌਂਸਲ ਦੇ ਚੱਕਰ ਕੱਟ ਚੁੱਕੇ ਹਨ।

ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਵਾਰਡ ਵਾਸੀ ਭੁੱਖ ਹੜਤਾਲ 'ਤੇ ਬੈਠੇ

ਵਾਰਡ ਵਾਸੀ ਅਜੈ ਕੁਮਾਰ ਅਤੇ ਮੋਨਿਕਾ ਚੰਦੇਲ ਨੇ ਦੱਸਿਆ ਕਿ ਪਿਛਲੇ ਮਹੀਨੇ ਵੀ ਸੀਵਰੇਜ ਦੀ ਸਮੱਸਿਆ ਸਬੰਧੀ ਨਗਰ ਕੌਂਸਲ ਈ.ਓ. ਨੂੰ ਮੰਗ ਪੱਤਰ ਦਿੱਤਾ ਗਿਆ ਸੀ ਅਤੇ ਨਗਰ ਕੌਂਸਲ ਨੇ 15 ਦਿਨਾਂ ਦਾ ਸਮਾਂ ਦਿੱਤਾ ਸੀ, ਪਰ 15 ਦਿਨ ਲੰਘਣ ਤੋਂ ਬਾਅਦ ਵੀ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਇਸ ਸਮੱਸਿਆ ਸਬੰਧੀ ਕੋਈ ਵੀ ਉੱਚ ਅਧਿਕਾਰੀ ਧਿਆਨ ਨਹੀਂ ਦੇ ਰਿਹਾ ਹੈ।

ਵਾਰਡ ਵਾਸੀਆਂ ਨੇ ਕਿਹਾ ਕਿ ਭੁੱਖ ਹੜਤਾਲ ਮੰਗਾਂ ਨਾ ਮੰਨੇ ਜਾਣ ਤੱਕ ਜਾਰੀ ਰਹੇਗੀ। ਜੇਕਰ ਨਗਰ ਕੌਂਸਲ ਨੇ ਮੰਗਾਂ ਨਾ ਮੰਨੀਆਂ ਤਾਂ ਆਗਾਮੀ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਉਹ ਇਸ ਸੰਘਰਸ਼ ਨੂੰ ਮਰਨ ਵਰਤ ਤੱਕ ਲੈ ਜਾਣਗੇ।

ABOUT THE AUTHOR

...view details