ਪੰਜਾਬ

punjab

ETV Bharat / state

Rupnagar Murder News: ਗੋਹਲਾਨੀ ਕਤਲ ਮਾਮਲੇ 'ਚ ਪੁਲਿਸ ਹੱਥੇ ਚੱੜ੍ਹੇ ਦੋ ਮੁਲਜ਼ਮ, ਬਾਕੀ ਮੁਲਜ਼ਮਾਂ ਦੀ ਜਲਦ ਗ੍ਰਿਫਤਾਰੀ ਦਾ ਕੀਤਾ ਦਾਅਵਾ - latest news rupnagar

ਬਿਤੇ ਦਿਨੀਂ ਰੁਪਨਗਰ ਵਿਖੇ ਹੋਏ ਮਿਨਜਿੰਦਰ ਸਿੰਘ ਕਤਲ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਿਰਦਿਆਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਤੇ ਇਹਨਾਂ ਮੁਲਜ਼ਮਾਂ ਦਾ ਰਿਮਾਂਡ ਹਾਸਿਲ ਕਰਕੇ ਬਾਕੀ ਭਗੋੜੇ ਸਾਥੀਆਂ ਵਾਰੇ ਵੀ ਪੁੱਛ ਪੜਤਾਲ ਕੀਤੀ ਜਾਵੇਗੀ।

Rupnagar Murder News: ਗੋਹਲਾਨੀ ਕਤਲ ਮਾਮਲੇ 'ਚ ਪੁਲਿਸ ਹੱਥੇ ਚੱੜ੍ਹੇ ਦੋ ਮੁਲਜ਼ਮ,ਬਾਕੀ ਮੁਲਜ਼ਮਾਂ ਦੀ ਜਲਦ ਗਿਰਫਤਾਰੀ ਦਾ ਕੀਤਾ ਦਾਅਵਾ
Rupnagar Murder News: ਗੋਹਲਾਨੀ ਕਤਲ ਮਾਮਲੇ 'ਚ ਪੁਲਿਸ ਹੱਥੇ ਚੱੜ੍ਹੇ ਦੋ ਮੁਲਜ਼ਮ,ਬਾਕੀ ਮੁਲਜ਼ਮਾਂ ਦੀ ਜਲਦ ਗਿਰਫਤਾਰੀ ਦਾ ਕੀਤਾ ਦਾਅਵਾ

By ETV Bharat Punjabi Team

Published : Sep 16, 2023, 5:57 PM IST

ਰੂਪਨਗਰ : ਨੰਗਲ ਪੁਲਿਸ ਨੇ 12 ਸਤੰਬਰ ਦੀ ਰਾਤ ਨੂੰ ਮਨਜਿੰਦਰ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰਨ ਵਾਲੇ 9 ਮੁਲਜ਼ਮਾਂ ਵਿੱਚੋਂ ਦੋ ਮੁੱਖ ਮੁਲਜ਼ਮਾਂ, ਬਿੱਕਾ ਅਤੇ ਸਤੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਸਬੰਧੀ ਪੁਸ਼ਟੀ ਖੁਦ ਡੀਐਸਪੀ ਸਤੀਸ਼ ਸ਼ਰਮਾ ਨੇ ਕੀਤੀ ਹੈ। ਇਸ ਹਮਲੇ ਵਿੱਚ ਮ੍ਰਿਤਕ ਦੀ ਪਤਨੀ ਵੀ ਗੰਭੀਰ ਜ਼ਖਮੀ ਹੋ ਗਈ ਸੀ। ਜ਼ਖਮੀ ਕੰਚਨ ਬਾਲਾ ਦਾ 12 ਸਤੰਬਰ ਦੀ ਰਾਤ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਦੋਨੋ ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ਼ ਕਰ ਕੇ 5 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਕਾਕਾ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਦੀ ਪੁਸ਼ਟੀ ਖੁਦ ਡੀਐਸਪੀ ਸਤੀਸ਼ ਕੁਮਾਰ ਨੇ ਕੀਤੀ ਹੈ।

9 ਮੁਲਜ਼ਮਾਂ ਖਿਲਾਫ ਮਾਮਲਾ ਦਰਜ: ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਨੰਗਲ ਸਤੀਸ਼ ਸ਼ਰਮਾ ਨੇ ਦੱਸਿਆ ਕਿ ਮਨਜਿੰਦਰ ਸਿੰਘ ਦੀ ਹੱਤਿਆ ਕਰਨ ਅਤੇ ਉਸ ਦੀ ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਨ ਦੇ ਦੋਸ਼ 'ਚ ਕੁੱਲ 9 ਵਿਅਕਤੀਆਂ ਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ 'ਚੋਂ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਨੂੰ ਵੀ ਜਲਦੀ ਹੀ ਕਾਬੂ ਕੀਤਾ ਜਾਵੇਗਾ। ਫਿਲਹਾਲ ਇਨ੍ਹਾਂ ਦੋ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਗਹਿਣਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮਨਜਿੰਦਰ ਦੇ ਕਤਲ 'ਚ ਵਰਤੇ ਗਏ ਹਥਿਆਰ ਬਰਾਮਦ ਕਰਨ ਦੇ ਨਾਲ-ਨਾਲ ਬਾਕੀ ਮੁਲਜ਼ਮ ਕਿੱਥੇ ਲੁਕੇ ਹੋਏ ਹਨ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ।

ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ :ਦੱਸਣਯੋਗ ਹੈ ਕਿ ਨੰਗਲ ਉਪ ਮੰਡਲ ਦੇ ਪਿੰਡ ਗੋਹਲਣੀ ਵਿਖੇ ਪਿਛਲੇ ਦਿਨੀ ਅੱਧੀ ਦਰਜਨ ਤੋਂ ਵੱਧ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਔਰਤ ਅਤੇ ਉਸ ਦੇ ਪਤੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਅਤੇ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ ਸੀ, ਜਿੱਥੇ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ. ਰੈਫਰ ਕੀਤਾ ਸੀ। ਜਿੱਥੇ ਮਨਜਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਔਰਤ ਇਲਾਜ ਅਧੀਨ ਹੈ।

ABOUT THE AUTHOR

...view details