ਨੰਗਲ: ਕੋਰੋਨਾ ਮਹਾਂਮਾਰੀ ਨੇ ਇੱਕ ਵਾਰ ਫਿਰ ਤੋਂ ਆਪਣਾ ਕਹਿਰ ਵਰਸਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਚ ਹਰ ਰੋਜ਼ ਨਵੇਂ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਲਗਾਤਾਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਦਿਸ਼ਾ-ਨਿਰਦੇਸ਼ਾਂ ਜਾਰੀ ਕੀਤੀਆਂ ਗਈਆਂ ਹਨ। ਜੇਕਰ ਗੱਲ ਕਰੀਏ ਨੰਗਲ ਦੀ ਤਾਂ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਵਿਦਿਆਰਥੀ ਅਤੇ ਇੱਕ ਅੱਡਾ ਮਾਰਕੀਟ ਤੋਂ ਇੱਕ ਮਹਿਲਾ ਕੋਰੋਨਾ ਪੌਜ਼ੀਟਿਵ ਪਾਈ ਗਈ ਹੈ।
ਇੱਕ ਹਜ਼ਾਰ ਦੇ ਕਰੀਬ ਭੇਜੇ ਗਏ ਸਨ ਸੈਂਪਲ
ਸਿਹਤ ਵਿਭਾਗ ਵੱਲੋਂ ਪੂਰੇ ਜ਼ਿਲ੍ਹੇ ਦੇ ਇੱਕ ਹਜ਼ਾਰ ਦੇ ਕਰੀਬ ਟੈਸਟ ਦੇ ਸੈਂਪਲ ਭੇਜੇ ਗਏ ਹਨ, ਜਿਨ੍ਹਾਂ ਵਿਚੋਂ 9 ਪਾਜ਼ੀਟਿਵ ਮਾਮਲੇ ਸਾਹਮਣੇ ਹਨ। ਜਿਨ੍ਹਾਂ ਚੋਂ ਇੱਕ ਕੇਸ ਨੰਗਲ ਦਾ ਵੀ ਹੈ। ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਦਿਸ਼ਾ-ਨਿਰਦੇਸ਼ਾਂ ਦਾ ਸਹੀ ਢੰਗ ਨਾਲ ਪਾਲਣਾ ਕੀਤੀ ਜਾਵੇ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇ ਹੱਥ ਧੋਣ ਅਤੇ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖਣ। ਨਾਲ ਹੀ ਘਰ ਤੋਂ ਬਾਹਰ ਜਾਂਦੇ ਹੋਏ ਮਾਸਕ ਨੂੰ ਲਗਾ ਕੇ ਰੱਖਣ।