ਰੂਪਨਗਰ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂਰਪੁਰਬੇਦੀ ਵਿਖੇ ਪਹੁੰਚੇ। ਜਿਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੋਹਾਲੀ ਦੇ ਵਿੱਚ ਐਸ.ਓ.ਆਈ ਦੇ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਮਾੜੀ ਸਥਿਤੀ ਹੈ। ਇਸ ਦੇ ਲਈ ਸਿੱਧੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਨੇ ਡਾ. ਚੀਮਾ ਨੇ ਕਿਹਾ ਜੇਕਰ ਉਨ੍ਹਾਂ ਤੋਂ ਪੰਜਾਬ ਵਿੱਚ ਅਮਨ ਸ਼ਾਂਤੀ ਬਰਕਰਾਰ ਨਹੀਂ ਰਹਿੰਦੀ ਤਾਂ ਉਨ੍ਹਾਂ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਨਵਜੋਤ ਸਿੰਘ ਸਿੱਧੂ ਵੱਲੋਂ ਲੋਕਾਂ ਨੂੰ ਬਿਜਲੀ ਤਿੰਨ ਰੁਪਏ ਪ੍ਰਤੀ ਯੂਨਿਟ ਘੱਟ ਕੀਤੇ ਜਾਣ ਦੇ ਮੁੱਦੇ 'ਤੇ ਬੋਲਦਿਆਂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਵੀ ਕਾਂਗਰਸ ਦੀ ਸਰਕਾਰ ਹੈ ਅਤੇ ਜੇਕਰ ਤਿੱਨ ਰੁਪਏ ਬਿਜਲੀ ਦੇਣੀ ਹੈ ਤਾਂ ਲੋਕਾਂ ਨੂੰ ਹੁਣ ਇਹ ਸਸਤੀ ਬਿਜਲੀ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਦਿੱਲੀ ਦੇ ਵਿੱਚ ਬੈਠੇ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਦੇ ਨਾਲ ਝੂਠੇ ਵਾਅਦੇ ਕਰ ਰਹੇ ਹਨ ਕਿਉਂਕਿ ਦੋਨੋਂ ਪਾਰਟੀਆਂ ਸੱਤਾ ਦੇ ਵਿੱਚ ਹਨ ਪ੍ਰੰਤੂ ਆਪਣੇ ਰਾਜਾਂ ਦੇ ਵਿੱਚ ਉਨ੍ਹਾਂ ਵੱਲੋਂ ਲੋਕਾਂ ਨੂੰ ਇਹ ਸੁਵਿਧਾਵਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਡਾ. ਚੀਮਾ ਨੇ ਕਿਹਾ ਕਿ ਅਜਿਹੇ ਝੂਠੇ ਵਾਅਦਿਆਂ ਦੇ ਵਿੱਚ ਲੋਕ ਹੁਣ ਨਹੀਂ ਫਸਣਗੇ ਕਿਉਂਕਿ ਲੋਕ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਝੂਠ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ।