ਰੋਪੜ: ਮੋਦੀ ਸਰਕਾਰ ਆਪਣੇ ਦੂਜੇ ਕਾਰਜਕਾਲ ਦਾ ਪਹਿਲਾ ਆਮ ਬਜਟ 2019-10 ਪੇਸ਼ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਵਾਰ ਦਾ ਬਜਟ ਦੇਸ਼ ਦਾ ਬਜਟ ਪਹਿਲੀ ਮਹਿਲਾ ਵਿੱਚ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਵੇਗਾ ਤੇ ਇਸ ਤੋਂ ਆਮ ਲੋਕਾਂ ਨੂੰ ਬਹੁਤ ਉਮੀਦਾਂ ਹਨ। ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸ਼ਹਿਰ ਵਾਸੀਆਂ ਨੇ ਕਿਹਾ ਕਿ ਇਸ ਵਾਰ ਦਾ ਬਜਟ ਵਿੱਚ ਗ਼ਰੀਬਾਂ ਨੂੰ ਧਿਆਨ ਵਿੱਚ ਰੱਖਦਿਆਂ ਪੇਸ਼ ਕੀਤਾ ਜਾਵੇ।
ਸੰਸਦ 'ਚ ਪੇਸ਼ ਹੋਵੇਗਾ ਬਜਟ, ਆਮ ਲੋਕਾਂ ਦੀਆਂ ਟਿਕੀਆਂ ਨਿਗਾਹਾਂ - punjab news
ਦੂਜੀ ਵਾਰ ਮੋਦੀ ਸਰਕਾਰ ਬਣਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਦੇਸ਼ ਦਾ ਪਹਿਲਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ 'ਤੇ ਆਮ ਲੋਕਾਂ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਹਨ। ਅਜਿਹੇ ਵਿੱਚ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਰੋਪੜ ਵਾਸੀਆਂ ਨੇ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਇਸ ਵਾਰ ਦੇ ਬਜਟ ਵਿੱਚ ਗਰੀਬਾਂ ਦੀਆਂ ਜ਼ਰੂਰਤਾਂ ਬਾਰੇ ਧਿਆਨ ਦਿੱਤਾ ਜਾਵੇ।
ਫ਼ੋਟੋ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੈਟਰੋਲ ਦੀਆ ਕੀਮਤਾਂ ਤੇ ਵੱਧ ਵੈਟ ਤੇ ਮਹਿੰਗਾਈ ਸਬੰਧੀ ਧਿਆਨ ਦਿੱਤਾ ਜਾਵੇ। ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੇ ਕਿਹਾ ਕਿ ਸਰਕਾਰ ਨੇ ਪਿਛਲੇ 5 ਸਾਲਾਂ 'ਚ ਸਰਕਾਰ ਨੇ ਆਮ ਲੋਕਾਂ ਤੇ ਗ਼ਰੀਬਾਂ ਬਾਰੇ ਕੁਝ ਨਹੀਂ ਸੋਚਿਆ ਤੇ ਇਸ ਵਾਰ ਗ਼ਰੀਬਾ ਦੀ ਸਥਿਤੀ ਦਾ ਧਿਆਨ ਰੱਖਿਆ ਜਾਵੇ। ਹੁਣ ਇਹ ਤਾਂ ਬਜਟ ਪੇਸ਼ ਹੋਣ ਤੋਂ ਬਾਅਦ ਪਤਾ ਲਗੇਗਾ ਕਿ ਆਮ ਲੋਕਾਂ ਦੀਆਂ ਜ਼ਰੂਰਤਾਂ 'ਤੇ ਧਿਆਨ ਦਿੱਤਾ ਗਿਆ ਜਾਂ ਨਹੀਂ।