ਪੰਜਾਬ

punjab

ETV Bharat / state

ਸਰਕਾਰ ਦੇ ਚਾਰ ਸਾਲ ’ਚ ਹੋਇਆ ਸਿੱਖਿਆ ਦਾ ਵਿਕਾਸ ਤੇ ਸੜਕਾਂ ਦਾ ਨਿਰਮਾਣ- ਵਿਜੈ ਇੰਦਰ ਸਿੰਗਲਾ

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬੇ ਵਿਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 9,604 ਸਮਾਰਟ ਸਕੂਲ ਬਣਾਏ ਜਾ ਚੁੱਕੇ ਹਨ ਅਤੇ ਇਸ ਕਾਰਜ ਤੇੇ ਸਰਕਾਰ ਵਲੋਂ 817 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਵਲੋਂ ਸਕੂਲੀ ਸਿੱਖਿਆ ਦੀ ਨੀਤੀ ਵਿੱਚ ਗੁਣਾਤਮਕ ਸੁਧਾਰ ਕਰਕੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਐਨਰੋਲਮੈਂਟ ਵਿਚ 15 ਫੀਸਦੀ ਦਾ ਵਾਧਾ ਕੀਤਾ ਗਿਆ ਹੈ।

ਤਸਵੀਰ
ਤਸਵੀਰ

By

Published : Mar 20, 2021, 10:27 AM IST

ਰੂਪਨਗਰ: ਸੱਤਾ ਚ ਚਾਰ ਸਾਲ ਹੋ ਜਾਣ ਤੋਂ ਬਾਅਦ ਕੈਪਟਨ ਦੇ ਮੰਤਰੀਆਂ ਵੱਲੋਂ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਸਰਕਾਰ ਦੀਆਂ ਪ੍ਰਾਪਤੀਆਂ ਪ੍ਰੀ-ਪ੍ਰਾਇਮਰੀ ਸਿੱਖਿਆ ਸ਼ੁਰੂ ਕਰਕੇ ਸਰਕਾਰੀ ਸਕੂਲਾਂ ਵਿਚ 3 ਤੋਂ 6 ਸਾਲਾਂ ਦੇ 3 ਲੱਖ 45 ਹਜ਼ਾਰ ਬੱਚਿਆਂ ਦੇ ਦਾਖਲੇ ਹੋਏ।

ਰੂਪਨਗਰ

ਸੂਬੇ ਵਿਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 9,604 ਸਮਾਰਟ ਸਕੂਲ ਬਣਾਏ ਜਾ ਚੁੱਕੇ ਹਨ ਅਤੇ ਇਸ ਕਾਰਜ ਤੇੇ ਸਰਕਾਰ ਵਲੋਂ 817 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਵਲੋਂ ਸਕੂਲੀ ਸਿੱਖਿਆ ਦੀ ਨੀਤੀ ਵਿੱਚ ਗੁਣਾਤਮਕ ਸੁਧਾਰ ਕਰਕੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਐਨਰੋਲਮੈਂਟ ਵਿਚ 15 ਫੀਸਦੀ ਦਾ ਵਾਧਾ ਕੀਤਾ ਗਿਆ ਹੈ।

ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾਂਦੀਆਂ ਹਨ ਬਦਲੀਆਂ- ਸਿੰਗਲਾ

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਕੂਲੀ ਅਧਿਆਪਕਾਂ ਦੀ ਨਵੀਂ ਆਨਲਾਈਨ ਟਰਾਂਸਫਰ ਪਾਲਿਸੀ ਬਣਾਈ ਗਈ ਹੈ ਜਿਸ ਤਹਿਤ ਅਧਿਆਪਕਾਂ ਦੀਆਂ ਬਦਲੀਆਂ ਹੁਣ ਮਿੱਥੇ ਹੋਏ ਮਾਪਦੰਡਾਂ ਦੇ ਮੁਤਾਬਕ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾਂਦੀਆਂ ਹਨ। ਇਸ ਸਬੰਧ ਚ ਉਨ੍ਹਾਂ ਨੇ ਦੱਸਿਆ ਕਿ ਹੁਣ ਕਿਸੇ ਅਧਿਆਪਕ ਦੀ ਬਦਲੀ ਇਸ ਅਧਾਰ ਤੇ ਹੁੰਦੀ ਹੈ ਕਿ ਉਹ ਜਿਸ ਕਲਾਸ ਨੂੰ ਪੜ੍ਹਾ ਰਿਹਾ ਹੈ, ਉਸ ਕਲਾਸ ਦਾ ਰਿਜਲਟ ਕੀ ਆਇਆ ਹੈ ਅਤੇ ਕੀ ਅਧਿਆਪਕ ਦੇ ਬੱਚੇ ਵੀ ਸਰਕਾਰੀ ਸਕੂਲ ਵਿਚ ਪੜ੍ਹਦੇ ਹਨ ਜਾਂ ਨਹੀਂ। ਇਸ ਦੇ ਨਾਲ ਹੀ ਮਹਿਲਾ ਅਧਿਆਪਕਾ ਨੂੰ ਟਰਾਂਸਫਰ ਮੌਕੇ ਉਨ੍ਹਾਂ ਦੀਆਂ ਪਰਿਵਾਰਕ ਜ਼ਿੰਮਵਾਰੀਆਂ ਦਾ ਧਿਆਨ ਰੱਖਦੇ ਹੋਏ 10 ਨੰਬਰ ਵਾਧੂ ਤੌਰ ਤੇ ਦਿੱਤੇ ਜਾਂਦੇ ਹਨ ਜਦਕਿ ਵਿਆਹ ਹੋਣ ਉਪਰੰਤ ਮਹਿਲਾ ਅਧਿਆਪਕ ਦੀ ਬਦਲੀ ਸਮੇਂ 5 ਨੰਬਰ ਵਾਧੂ ਦਿੱਤੇ ਜਾਂਦੇ ਹਨ।

ਇਹ ਵੀ ਪੜੋ: ਕਿੰਨਾ ਕੁ ਜ਼ਰੂਰੀ ਹਨ ਕਿਸਾਨਾਂ ਵਾਸਤੇ ਆੜ੍ਹਤੀਏ , ਪੜ੍ਹੋ ਇਹ ਖ਼ਾਸ ਰਿਪੋਰਟ

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਲਿੰਕ ਸੜਕਾਂ ਜਿਨ੍ਹਾਂ ਦੀ ਮਿਆਦ 6 ਸਾਲ ਦੇ ਸਮੇਂ ਤੱਕ ਹੁੰਦੀ ਹੈ ਨੂੰ ਸਾਬਕਾ ਅਕਾਲੀ ਭਾਜਪਾ ਸਰਕਾਰ ਵਲੋਂ 10-10 ਵਰ੍ਹੇ ਬੀਤਣ ਮਗਰੋਂ ਵੀ ਬਣਾਇਆ ਨਹੀਂ ਸੀ ਗਿਆ। ਪਰ ਕਾਂਗਰਸ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਰਾਜ ਵਿਚ ਲਗਭਗ 30 ਹਜ਼ਾਰ ਕਿਲੋਮੀਟਰ ਦੀ ਲੰਬਾਈ ਵਾਲੀਆਂ ਪੇਂਡੂ ਸੜਕਾਂ 3260 ਕਰੋੜ ਦੀ ਲਾਗਤ ਨਾਲ ਬਣਾਈਆਂ ਗਈਆਂ ਹਨ।

ABOUT THE AUTHOR

...view details