ਰੂਪਨਗਰ: ਨੰਗਲ ਦੇ ਨਾਲ ਲੱਗਦੇ ਪਿੰਡਾਂ ਵੱਲੋਂ ਮਾਈਨਿੰਗ ਨੂੰ ਲੈ ਕੇ ਇਲਾਕਾ ਸੰਘਰਸ਼ ਕਮੇਟੀ ਅਤੇ ਪਿੰਡ ਵਾਸੀ ਇਕੱਠੇ ਹੋ ਗਏ। ਇਸ ਮੌਕੇ ਚੱਲ ਰਹੀ ਮਾਈਨਿੰਗ ਨੂੰ ਰੋਕਿਆ ਗਿਆ। ਜਿਹੜੇ ਟਿੱਪਰ ਮਾਈਨਿੰਗ ਨਾਲ ਭਰੇ ਸਨ ਉਨ੍ਹਾਂ ਨੂੰ ਮਾਈਨਿੰਗ ਕਰਨ ਤੋਂ ਰੋਕਿਆ ਗਿਆ। ਮੌਕੇ 'ਤੇ ਮਸ਼ੀਨਾਂ ਤੇ ਭਰੇ ਹੋਏ ਟਿੱਪਰਾਂ ਨੂੰ ਖਾਲੀ ਕਰਵਾਇਆ ਗਿਆ।
ਜ਼ਿਕਰਯੋਗ ਹੈ ਕਿ ਇਸ ਇਲਾਕੇ ਦੇ 'ਚ ਲਗਾਤਾਰ ਮਾਈਨਿੰਗ ਜਾਰੀ ਹੈ ਪਿੰਡ ਵਾਸੀਆਂ ਨੇ ਮੌਜੂਦਾ ਸਰਕਾਰ 'ਤੇ ਇਲਜ਼ਾਮ ਲਗਾਉਂਦੇ ਹੋਏ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਨਾਜਾਇਜ਼ ਮਾਈਨਿੰਗ ਨਾ ਰੋਕੀ ਗਈ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਹੋਵੇਗਾ, ਜਿਸ ਲਈ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਜਦ ਕਿ ਵਿਭਾਗ ਦਾ ਕਹਿਣਾ ਹੈ ਕਿ ਇਹ ਮਾਈਨਿੰਗ ਜਾਇਜ਼ ਤਰੀਕੇ ਨਾਲ ਹੋ ਰਹੀ ਹੈ।