ਰੂਪਨਗਰ: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗਿਰੋਹ ਦੇ ਮੈਂਬਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਹੁਸ਼ਿਆਰਪੁਰ ਦੇ ਮਾਡਲ ਟਾਊਨ ਦੇ ਰਹਿਣ ਵਾਲੇ ਵਿਸ਼ਾਲ ਵਰਮਾ ਉਰਫ਼ ਸ਼ਾਲੂ ਨੂੰ ਗ੍ਰਿਰਫਤਾਰ ਕਰ ਲਿਆ ਹੈ। ਪੁਲਿਸ ਨੇ ਉਸ ਨੂੰ ਰੂਪਨਗਰ ਦੇ ਆਈਆਈਟੀ ਰੋਡ ਤੋਂ ਇੱਕ 9 ਐਮਐਮ ਦੇਸੀ ਲੋਡਡ ਪਿਸਤੌਲ ਸਮੇਤ ਕਾਬੂ ਕੀਤਾ ਹੈ।
ਪੁਲਿਸ ਨੇ ਬਰਾਮਦ ਕੀਤੇ ਹਥਿਆਰ: ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 9 ਪਿਸਤੌਲ ਬਰਾਮਦ ਕੀਤੇ ਗਏ ਹਨ। ਮੁੱਢਲੀ ਪੁੱਛਗਿੱਛ ਵਿੱਚ ਮੁਲਜ਼ਮ ਕੋਲੋਂ ਪੁਲਿਸ ਨੇ ਵੱਡੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਹੈ। ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਕੁੱਲ 6 ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿੱਚ 2 ਪਿਸਤੌਲ 32 ਬੋਰ ਅਤੇ 9 ਕਾਰਤੂਸ, 4 ਪਿਸਤੌਲ 315 ਬੋਰ ਅਤੇ 4 ਕਾਰਤੂਸ ਅਤੇ 2 ਪਿਸਤੌਲ 30 ਬੋਰ ਸ਼ਾਮਲ ਹਨ।
ਜੱਗੂ ਭਗਵਾਨਪੁਰੀਆ ਨਾਲ ਸਬੰਧਤ ਮੁਲਜ਼ਮਾਂ ਉਤੇ ਛਾਪੇਮਾਰੀ :ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਰੂਪਨਗਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਹਾਲ ਹੀ ਵਿੱਚ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਮੁਲਜ਼ਮਾਂ ਦੇ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਪੁਲਿਸ ਨੂੰ ਕੁਝ ਸਬੂਤ ਮਿਲੇ ਹਨ। ਜਿਸ ਦੇ ਆਧਾਰ 'ਤੇ ਮੁਲਜ਼ਮ ਵਿਸ਼ਾਲ ਦੀ ਗ੍ਰਿਫਤਾਰੀ ਸੰਭਵ ਹੋ ਗਈ ਹੈ।
ਕੀ ਹੈ ਪੂਰਾ ਮਾਮਲਾ:ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਵਿਸ਼ਾਲ ਵਰਮਾ ਪਹਿਲਾਂ ਅੰਮ੍ਰਿਤਸਰ ਵਿੱਚ ਰਹਿੰਦਾ ਸੀ ਪਰ ਫਿਰ ਉਹ ਹੁੁਸ਼ਿਆਰਪੁਰ ਆ ਗਿਆ। ਇਸ ਤੋਂ ਬਾਅਦ ਉਹ ਰੂਪਨਗਰ ਵਿੱਚ ਆ ਕੇ ਰਹਿਣ ਲੱਗਿਆ। ਜਿੱਥੋਂ ਹੁਣ ਉਸ ਨੂੰ ਗ੍ਰਿਫਤਾਰ ਕਰ ਲਿਾ ਗਿਆ ਹੈ। ਐਸਐਸਪੀ ਦੇ ਦੱਸਣ ਅਨੁਸਾਰ ਪਹਿਲਾਂ ਵੀ ਉਸ ਨੂੰ ਨਸ਼ਾਂ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਹੋ ਚੁੱਕੀ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਹਥਿਆਰਾਂ ਦੀ ਤਸਕਰੀ ਕਰਦਾ ਰਿਹਾ ਹੈ। ਹੁਣ ਵਿਸਾਲ ਵਰਮਾ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਐਸਐਸਪੀ ਵਿਵੇਕਸ਼ੀਲ ਸੋਨੀ ਨੇ ਜਾਣਕਾਰੀ ਸਾਂਝੀ ਕੀਤੀ ਕਿ ਹੁਣ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਿ ਉਸ ਕੋਲ ਇਹ ਹਥਿਆਰ ਕਿਵੇਂ ਆਏ ਅਤੇ ਉਹ ਇਨ੍ਹਾਂ ਨਾਲ ਕੀ ਕਰਨ ਵਾਲਾ ਸੀ।
ਇਹ ਵੀ ਪੜ੍ਹੋ:-Prisoner beaten in Ferozepur Jail: ਸੁਪਰੀਡੈਂਟ ਉਤੇ ਜੇਲ੍ਹ 'ਚ ਕੈਦੀ ਦੀ ਕੁੱਟਮਾਰ ਦੇ ਇਲਜ਼ਾਮ