ਰੂਪਨਗਰ:ਕੋਰੋਨਾ (Corona) ਦੌਰਾਨ ਸੂਬਾ ਸਰਕਾਰ (State Government) ਦੇ ਵੱਲੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਸਕੂਲ ਖੋਲ੍ਹਣ ਨੂੰ ਲੈ ਕੇ ਸਕੂਲੀ ਬੱਚਿਆਂ ਦੇ ਮਾਪਿਆਂ ਅਤੇ ਵਿਦਿਆਰਥੀਆਂ ਦੇ ਪ੍ਰਤੀਕਰਮ ਸਾਹਮਣੇ ਆਏ ਹਨ। ਈਟੀਵੀ ਭਾਰਤ ਦੀ ਟੀਮ ਦੇ ਵੱਲੋਂ ਸਰਕਾਰ ਵੱਲੋਂ ਸਕੂਲ ਖੋਲ੍ਹਣ ਦੇ ਲਏ ਗਏ ਫੈਸਲੇ ਨੂੰ ਲੈ ਕੇ ਸਕੂਲੀ ਬੱਚਿਆਂ ਅਤੇ ਵਿਦਿਆਰਥੀਆਂ ਦੇ ਨਾਲ ਖਾਸ ਗੱਲਬਾਤ ਵੀ ਕੀਤੀ ਗਈ।
ਇਸ ਗੱਲਬਾਤ ਦੌਰਾਨ ਸਕੂਲੀ ਵਿਦਿਆਰਥੀਆਂ ਦਾ ਕਹਿਣੈ ਕਿ ਸਰਕਾਰ ਵੱਲੋਂ ਸਕੂਲ ਖੋਲ੍ਹਣ ਦਾ ਲਿਆ ਗਿਆ ਫੈਸਲਾ ਸਹੀ ਹੈ। ਵਿਦਿਆਰਥੀ ਨੇ ਦੱਸਿਆ ਕਿ ਘਰ ਬੈਠ ਕੇ ਪੜ੍ਹਾਈ ਕਰਨ ਚ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਜੋ ਹੁਣ ਸਰਕਾਰ ਦੇ ਵੱਲੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ ਉਹ ਸਹੀ ਹੈ। ਇਸ ਫੈਸਲੇ ਦੇ ਨਾਲ ਹੁਣ ਸਕੂਲ ਜਾ ਕੇ ਆਪਣੀ ਪੜ੍ਹਾਈ ਸਹੀ ਤਰੀਕੇ ਦੇ ਨਾਲ ਕਰ ਸਕਦੇ ਹਨ।