ਰੋਪੜ:ਹਾੜੀ ਦੇ ਇਸ ਸੀਜਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ 1 ਲੱਖ 69 ਹਜ਼ਾਰ 650 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਦੱਸਿਆ ਕਿ ਕਿਸਾਨਾਂ ਨੂੰ 304 ਕਰੋੜ ਰੁਪਏ ਦੇ ਕਰੀਬ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਮੰਡੀਆਂ ਵਿੱਚ 25 ਮਈ ਤੱਕ ਕਣਕ ਦੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ : ਡੀ.ਸੀ - ਮੰਡੀਆਂ
ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਦੱਸਿਆ ਕਿ ਕਿਸਾਨਾਂ ਨੂੰ 304 ਕਰੋੜ ਰੁਪਏ ਦੇ ਕਰੀਬ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਅਜੇ ਵੀ ਵੇਚਣਯੋਗ ਕਣਕ ਪਈ ਹੈ ਉਹ ਆਪਣੀ ਕਣਕ ਨੂੰ ਮੰਡੀਆਂ ਵਿੱਚ ਲਿਆ ਕੇ ਵੇਚ ਸਕਦੇ ਹਨ ਕਿਉਂਕਿ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਜਾਰੀ ਹੈ। ਉਨਾਂ ਦੱਸਿਆ ਕਿ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਇਲਾਕੇ ਦੇ ਕਿਸਾਨਾਂ ਨੂੰ ਕਣਕ ਦੀ ਸਰਕਾਰੀ ਖ਼ਰੀਦ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨ ਵੇਚਣਯੋਗ ਕਣਕ ਨੂੰ ਸਮੇਂ ਸਿਰ ਮੰਡੀਆਂ ਵਿੱਚ ਲਿਆ ਕੇ ਆਪਣੀ ਜਿਣਸ ਨੂੰ ਵੇਚ ਸਕਣ। ਉਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 1 ਲੱਖ 57 ਹਜ਼ਾਰ ਮੀਟਰਿਕ ਟਨ ਦੇ ਕਰੀਬ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।