ਪੰਜਾਬ

punjab

ETV Bharat / state

Wife murdered husband :ਪਤਨੀ ਨੇ ਪ੍ਰੇਮੀ ਨਾਲ ਮਿਲ ਪਤੀ ਦਾ ਕੀਤਾ ਕਤਲ - ਪੁਲਿਸ ਪ੍ਰਸ਼ਾਸਨ

ਰੂਪਨਗਰ ਦੇ ਵਿੱਚ ਇੱਕ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲਕੇ ਆਪਣੇ ਪਤੀ ਦਾ ਕਤਲ(Wife murdered husband) ਕਰ ਦਿੱਤਾ ਹੈ।ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਂਦੇ ਹੋਏ ਦੋਵੇਂ ਮੁਲਜ਼ਮਾਂ ਤੇ ਕਤਲ ਸਮੇਂ ਵਰਤੇ ਗਏ ਤੇਜ਼ਧਾਰ ਹਥਿਆਰ(Sharp weapons) ਨੂੰ ਬਰਾਮਦ ਕਰਕੇ ਅਗਲੇਰੀ ਜਾਂਚ( investigation) ਕੀਤੀ ਜਾ ਰਹੀ ਹੈ।

ਪਤਨੀ ਨੇ ਪ੍ਰੇਮੀ ਨਾਲ ਮਿਲ ਪਤੀ ਦਾ ਕੀਤਾ ਕਤਲ
ਪਤਨੀ ਨੇ ਪ੍ਰੇਮੀ ਨਾਲ ਮਿਲ ਪਤੀ ਦਾ ਕੀਤਾ ਕਤਲ

By

Published : Jun 13, 2021, 9:46 PM IST

ਰੂਪਨਗਰ:ਰੂਪਨਗਰ ਚ ਇੱਕ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ।ਰੂਪਨਗਰ ਦੇ ਵਿੱਚ ਇੱਕ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।ਇਸ ਮਾਮਲੇ ਨੂੰ ਪੁਲਿਸ ਵੱਲੋਂ 6 ਘੰਟਿਆਂ ਦੇ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਹੈ।ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਮਾਮਲੇ ਸਬੰਧੀ ਮੁਕੱਦਮਾ ਨੰਬਰ 55 ਮਿਤੀ 13.06.2021 ਧਾਰਾ 302,34 ਆਈ.ਪੀ.ਸੀ ਥਾਣਾ ਸ਼੍ਰੀ ਚਮਕੌਰ ਸਾਹਿਬ ਵਿਖੇ ਦਰਜ ਕੀਤੀ ਗਈ ਸੀ।ਪੁਲਿਸ ਮੁਤਾਬਕ ਇਹ ਮੁਕੱਦਮਾ ਗੁਰਮੀਤ ਸਿੰਘ ਵਾਸੀ ਪਿੰਡ ਚੂਹੜਮਾਜਰਾ ਨੇ ਦਰਜ ਕਰਵਾਇਆ ਸੀ ਕਿ ਉਸ ਦੇ ਭਤੀਜੇ ਹਰਜੀਤ ਸਿੰਘ ਉਮਰ 35 ਸਾਲ ਦਾ ਕਤਲ ਕੀਤਾ ਗਿਆ ਹੈ।ਜਿਸਨੂੰ ਲੈਕੇ ਪੁਲਿਸ ਪ੍ਰਸ਼ਾਸਨ ਵੱਲੋਂ ਦੇ ਵੱਲੋਂ ਇੱਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਸੀ ।ਇਸ ਮਾਮਲੇ ਨੂੰ ਲੈਕੇ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਟੀਮ ਦੇ ਵੱਲੋਂ ਮਹਿਜ਼ 6 ਘੰਟਿਆਂ ਦੇ ਵਿੱਚ ਸੁਲਝਾ ਲਿਆ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਤਲ ਕੁਲਵਿੰਦਰ ਸਿੰਘ ਵਾਸੀ ਕੰਂਧੋਲਾ ਟਪਰੀਆਂ ਅਤੇ ਮ੍ਰਿਤਕ ਦੀ ਪਤਨੀ ਜਸਵੀਰ ਕੌਰ ਨੇ ਮਿਲੀਭੁਗਤ ਨਾਲ ਕੀਤਾ ਹੈ।ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਮਿਲਕੇ ਕਤਲ ਦਾ ਸਾਜਿਸ਼ ਘੜੀ ਸੀ। ਪੁਲਿਸ ਨੇ ਕਤਲ ਨੂੰ ਲੈਕੇ ਖੁਲਾਸਾ ਕਰਦਿਆਂ ਦੱਸਿਆ ਕਿ ਮੁਲਜ਼ਮ ਕੁਲਵਿੰਦਰ ਸਿੰਘ ਅਤੇ ਮ੍ਰਿਤਕ ਦੀ ਪਤਨੀ ਜਸਵੀਰ ਕੌਰ ਇੱਕ ਦੂਜੇ ਨੂੰ ਪਿਆਰ ਕਰਦੇ ਸਨ। ਜਿਸ ਸਬੰਧੀ ਮ੍ਰਿਤਕ ਹਰਜੀਤ ਸਿੰਘ ਨੂੰ ਵੀ ਪਤਾ ਸੀ ਜਿਸ ਕਾਰਨ ਹਰਜੀਤ ਸਿੰਘ ਦਾ ਆਪਣੀ ਪਤਨੀ ਜਸਵੀਰ ਕੌਰ ਨਾਲ ਅਕਸਰ ਹੀ ਝਗੜਾ ਹੁੰਦਾ ਰਹਿੰਦਾ ਸੀ।

ਪੁਲਿਸ ਨੇ ਦੱਸਿਆ ਕਿ ਜਸਵੀਰ ਕੌਰ ਆਪਣੇ ਪਤੀ ਨੂੰ ਕੁਲਵਿੰਦਰ ਸਿੰਘ ਨਾਲ ਉਸਦੇ ਰਿਸ਼ਤੇ ਵਿੱਚ ਰੁਕਾਵਟ ਸਮਝਦੀ ਸੀ। ਇਸ ਲਈ ਉਸਨੇ ਕੁਲਵਿੰਦਰ ਸਿੰਘ ਨਾਲ ਮਿਲ ਕੇ ਆਪਣੇ ਪਤੀ ਹਰਜੀਤ ਸਿੰਘ ਦੇ ਕਤਲ ਦਾ ਆਪਣੇ ਪ੍ਰੇਮੀ ਨਾਲ ਸਾਜਿਸ਼ ਘੜੀ ਸੀ।ਪੁਲਿਸ ਨੇ ਦੱਸਿਆ ਕਿ ਜਸਵੀਰ ਕੌਰ ਨੇ ਇਸ ਕਤਲ ਨੂੰ ਹਾਦਸੇ ਵਜੋਂ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਸਦਾ ਪਤੀ ਸ਼ਰਾਬ ਦੇ ਨਸ਼ੇ ਵਿੱਚ ਛੱਤ ਤੋਂ ਡਿੱਗ ਗਿਆ ਹੈ। ਜ਼ਿਲ੍ਹਾ ਪੁਲਿਸ ਵੱਲੋ ਦੋਵੇ ਮੁਲਜ਼ਮਾਂਂ ਸਮੇਤ ਕਤਲ ਲਈ ਵਰਤੇ ਗਏ ਤੇਜ਼ਧਾਰ ਹਥਿਆਰ(Sharp weapons) ਨੂੰ ਬਰਾਮਦ ਕਰ ਲਿਆ ਗਿਆ ਹੈ ਤੇ ਮੁਲਜ਼ਮਾਂ ਤੋਂ ਜਾਂਚ-ਪੜਤਾਲ(Investigation) ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਪੁਲਿਸ ਮੁਲਾਜ਼ਮਾਂ ਨੇ ਫਰੂਟ ਰੇਹੜੀ ਵਾਲੇ ਦੇ ਜੜੇ ਥੱਪੜ,ਵੀਡੀਓ ਵਾਇਰਲ

ABOUT THE AUTHOR

...view details