ਰੋਪੜ: ਸ੍ਰੀ ਆਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਇਲਾਕੇ ਵਿੱਚ ਮੱਕੀ ਦੀ ਪੈਦਾਵਾਰ ਕੀਤੀ ਜਾਂਦੀ ਹੈ। ਜ਼ਿਲ੍ਹੇ ਵਿੱਚ 28 ਹਜ਼ਾਰ ਹੈਕਟਰ ਰਕਬਾ ਮੱਕੀ ਦੇ ਅਧੀਨ ਆਉਂਦਾ ਹੈ, ਜਿਹਦੇ ਵਿੱਚੋਂ 23 ਹਜ਼ਾਰ ਹੈਕਟਰ ਮੱਕੀ ਸ੍ਰੀ ਅਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਇਲਾਕੇ ਦੇ ਵਿੱਚ ਉਗਾਈ ਜਾਂਦੀ ਹੈ। ਅਜਿਹੇ 'ਚ ਲੋਕਾਂ ਨੇ ਸ਼ਿਕਾਇਤ ਕੀਤੀ ਹੈ ਕਿ ਜੰਗਲੀ ਜਾਨਵਰ ਉਨ੍ਹਾਂ ਦੀ ਮੱਕੀ ਦੀ ਖੜ੍ਹੀ ਫ਼ਸਲ ਨੂੰ ਖ਼ਰਾਬ ਕਰ ਰਹੇ ਹਨ।
ਜੰਗਲੀ ਜਾਨਵਰ ਮੱਕੀ ਦੀ ਫ਼ਸਲ ਨੂੰ ਕਰ ਰਹੇ ਖਰਾਬ: ਮੁੱਖ ਖੇਤੀਬਾੜੀ ਅਫ਼ਸਰ
ਮੱਕੀ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੇ ਸ਼ਿਕਾਇਤ ਕੀਤੀ ਹੈ ਕਿ ਜੰਗਲੀ ਜਾਨਵਰ ਉਨ੍ਹਾਂ ਦੀ ਫ਼ਸਲਾਂ ਨੂੰ ਖ਼ਰਾਬ ਕਰ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।
ਜੰਗਲੀ ਜਾਨਵਰ ਮੱਕੀ ਦੀ ਫ਼ਸਲ ਨੂੰ ਕਰ ਰਹੇ ਖਰਾਬ: ਮੁੱਖ ਖੇਤੀਬਾੜੀ ਅਫ਼ਸਰ
ਇਸ ਬਾਰੇ ਗੱਲਬਾਤ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾ. ਅਵਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਮੱਕੀ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸਾਂਭ ਸੰਭਾਲ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਕਿਸਾਨਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖੇਤਾਂ ਨੂੰ ਜਾਲ ਲਾਉਣ ਵਾਸਤੇ ਸਰਕਾਰ ਇਨ੍ਹਾਂ ਦੀ ਮਾਲੀ ਮਦਦ ਕਰੇ ਤਾਂ ਜੋ ਇਨ੍ਹਾਂ ਇਲਾਕਿਆਂ ਦੇ ਕਿਸਾਨ ਆਪਣੀ ਮੱਕੀ ਦੇ ਅਧੀਨ ਰਕਬਾ ਵਧਾਉਣ ਅਤੇ ਵੱਧ ਪੈਦਾਵਾਰ ਕਰ ਸਕਣ।