ਨੂਰਪੁਰ ਬੇਦੀ:ਕੋਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਪੰਜਾਬ ਸਰਕਾਰ ਨੇ ਸਖਤੀ ਕੀਤੀ ਹੋਈ ਹੈ ਤੇ ਹਦਾਇਤਾਂ ਜਾਰੀ ਕੀਤੀਆਂ ਹੋਇਆ ਹਨ ਉਥੇ ਹੀ ਸਰਕਾਰ ਵੱਲੋਂ 5 ਵਜੇ ਤੋਂ ਬਾਅਦ ਕਰਫਿਊ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਦੇ ਬਾਅਦ ਵੀ ਸ਼ਰਾਬ ਦੇ ਠੇਕਿਆ ’ਤੇ ਚੋਰ ਮੋਰੀ ਰਾਹੀਂ ਸ਼ਰਾਬ ਦੀ ਵਿਕਰੀ ਧੜੱਲੇ ਨਾਲ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦੇ ਨੂਰਪੁਰ ਬੇਦੀ ’ਚ ਐਕਸਾਈਜ਼ ਵਿਭਾਗ ਤੇ ਪੁਲਿਸ ਨੇ ਅਚਨਚੇਤ ਛਾਪੇਮਾਰੀ ਕੀਤੀ ਤੇ ਠੇਕਿਆਂ ਦੇ ਸ਼ਟਰ ਖੋਲ੍ਹ ਦੇਖੇ ਗਏ, ਪਰ ਪੁਲਿਸ ਨੂੰ ਠੇਕੇ ਦੇ ਅੰਦਰੋਂ ਕੋਈ ਵਿਅਕਤੀ ਨਹੀਂ ਮਿਲਿਆ।
ਲੌਕਡਾਊਨ ਦੌਰਾਨ ਸ਼ਰਾਬ ਵੇਚਣ ਵਾਲੇ ਠੇਕਿਆਂ ’ਤੇ ਪੁਲਿਸ ਦਾ ਸ਼ਿਕੰਜਾ - lockdown news
ਸ਼ਿਕਾਇਤ ਮਿਲਣ ਤੋਂ ਬਾਅਦ ਨੂਰਪੁਰ ਬੇਦੀ ’ਚ ਐਕਸਾਈਜ਼ ਵਿਭਾਗ ਤੇ ਪੁਲਿਸ ਨੇ ਅਚਨਚੇਤ ਛਾਪੇਮਾਰੀ ਕੀਤੀ ਤੇ ਠੇਕਿਆਂ ਦੇ ਸ਼ਟਰ ਖੋਲ੍ਹ ਦੇਖੇ ਗਏ, ਪਰ ਪੁਲਿਸ ਨੂੰ ਠੇਕੇ ਦੇ ਅੰਦਰੋਂ ਕੋਈ ਵਿਅਕਤੀ ਨਹੀਂ ਮਿਲਿਆ।
ਇਹ ਵੀ ਪੜੋ: ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਸਹੁਰਾ ਪਰਿਵਾਰ 'ਤੇ ਇਲਜ਼ਾਮ
ਉਥੇ ਹੀ ਇਸ ਮੌਕੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਤੇ ਏਐੱਸਆਈ ਰਾਮ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸੀ ਇੱਥੇ ਲੌਕਡਾਊਨ ਤੋਂ ਬਾਅਦ ਵੀ ਸ਼ਰਾਬ ਦੀ ਵਿਕਰੀ ਹੋ ਰਹੀ ਸੀ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਚੈਕਿੰਗ ਕੀਤੀ ਗਈ ਹੈ, ਪਰ ਅਜਿਹਾ ਵੀ ਕੁਝ ਵੀ ਦੇਖਣ ਨੂੰ ਨਹੀਂ ਮਿਲਿਆ ਹੈ। ਉਹਨਾਂ ਨੇ ਕਿਹਾ ਕਿ ਜੇਕਰ ਫੇਰ ਵੀ ਕੋਈ ਅਜਿਹਾ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਜੁਆਰੀ ਪਤੀ ਵੱਲੋਂ ਪਤਨੀ ਦਾ ਗਲ ਘੁੱਟ ਕੇ ਮਾਰਨ ਦੀ ਕੋਸ਼ਿਸ਼