ਰੂਪਨਗਰ: ਕੇਂਦਰ ਸਰਕਾਰ ਖੇਤੀ ਖੇਤਰ ਨਾਲ ਸਬੰਧਤ ਤਿੰਨ ਨਵੇਂ ਆਰਡੀਨੈਂਸ ਲੈ ਕੇ ਆਈ ਹੈ। ਪੰਜਾਬ ਦੀ ਸੱਤਾਧਾਰੀ ਧਿਰ ਕਾਂਗਰਸ ਸਮੇਤ ਕਈ ਸਿਆਸੀ ਧਿਰਾਂ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਈਟੀਵੀ ਭਾਰਤ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨਾਲ ਖਾਸ ਗੱਲਬਾਤ ਕੀਤੀ।
ਪੰਜਾਬ ਦਾ ਹਾਲ ਬਿਹਾਰ ਵਾਲਾ ਹੋਵੇਗਾ: ਢਿੱਲੋਂ ਬਰਿੰਦਰ ਸਿੰਘ ਢਿੱਲੋਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾਂ ਤਾਂ ਕੇਂਦਰ ਸਰਕਾਰ ਅਤੇ ਉਸ ਦੀ ਭਾਈਵਾਲੀ ਪਾਰਟੀ ਨੂੰ ਅਕਾਲੀ ਦਲ ਨੂੰ ਪੁੱਛਿਆ ਜਾਵੇ ਕਿ ਇਹ ਆਰਡੀਨੈਂਸ ਕਿਸਾਨ ਪੱਖੀ ਹਨ ਕਿ ਨਹੀਂ। ਉਨ੍ਹਾਂ ਕਿਹਾ ਕਿ ਜੇ ਇਹ ਕਿਸਾਨ ਪੱਖੀ ਹੁੰਦੇ ਤਾਂ ਸਾਰੀਆਂ ਕਿਸਾਨ ਯੂਨੀਅਨਾਂ, ਸਾਰੇ ਕਿਸਾਨ ਪ੍ਰੇਸ਼ਾਨ ਕਿਉਂ ਹਨ। ਢਿੱਲੋਂ ਨੇ ਕਿਹਾ ਕਿ ਇਹ ਮੋਦੀ ਸਰਕਾਰ ਸਰਕਾਰੀ ਖਰੀਦ ਨੂੰ ਪੂਰੀ ਤਰ੍ਹਾਂ ਮੁਕੰਮਲ ਤੌਰ 'ਤੇ ਬੰਦ ਕਰਨ ਜਾ ਰਹੀ ਹੈ। ਉਨ੍ਹਾਂ ਨੇ ਬੀਜੇਪੀ 'ਤੇ ਸ਼ਬਦੀ ਵਾਰ ਕਰਦੇ ਕਿਹਾ ਕਿ ਬੀਜੇਪੀ ਸ਼ਾਹੂਕਾਰਾਂ ਦੀ ਸਰਕਾਰ ਹੈ।
ਪੰਜਾਬ ਦਾ ਹਾਲ ਬਿਹਾਰ ਵਾਲਾ ਹੋਵੇਗਾ: ਢਿੱਲੋਂ ਨੌਜਵਾਨ ਕਾਂਗਰਸੀ ਆਗੂ ਨੇ ਕਿਹਾ ਕਿ ਸੰਘੀ ਢਾਂਚੇ ਦੇ ਵਿੱਚ ਖੇਤੀ ਸੂਬਿਆਂ ਦਾ ਵਿਸ਼ਾ ਹੈ। ਕਿਸ ਤਰ੍ਹਾਂ ਕੇਂਦਰ ਸਰਕਾਰ ਸੂਬਿਆਂ ਦੇ ਅੀਧਕਾਰ ਖੇਤਰ ਵਿੱਚ ਦਖਲ ਦੇ ਸਕਦੀ ਹੈ। ਢਿੱਲੋਂ ਨੇ ਅਕਾਲੀ ਦਲ ਤੇ ਤੰਜ਼ ਕੱਸਦੇ ਕਿਹਾ ਕਿ ਅੱਜ ਉਹ ਇਸ ਮੁੱਦੇ ਬਾਰੇ ਚੁੱਪ ਕਿਉਂ ਬੈਠੇ ਹਨ। ਢਿੱਲੋਂ ਨੇ ਕਿਹਾ ਇਸ ਦੇ ਲਾਗੂ ਹੋਣ ਨਾਲ ਦੇਸ਼ ਨੂੰ ਫਰਕ ਨਹੀਂ ਪੈਣਾ ਪਰ ਸਭ ਤੋਂ ਜ਼ਿਆਦਾ ਫਰਕ ਹਰਿਆਣੇ ਅਤੇ ਪੰਜਾਬ ਦੀ ਕਿਸਾਨੀ ਨੂੰ ਪੈਣਾ ਹੈ ਕਿਉਂਕਿ ਇੱਥੇ ਸਰਕਾਰੀ ਖ਼ਰੀਦ ਹੁੰਦੀ ਹੈ।
ਢਿੱਲੋਂ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੀ ਆਵਾਜ਼ ਬੁਲੰਦ ਕਰ ਲੈਣ ਨਹੀਂ ਤਾਂ ਪੰਜਾਬ ਦਾ ਹਾਲ ਬਿਹਾਰ ਵਰਗਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਯੂਥ ਕਾਂਗਰਸ ਮੋਦੀ ਸਰਕਾਰ ਵਿਰੁੱਧ ਕਿਸਾਨਾਂ ਦੇ ਇਸ ਸੰਘਰਸ਼ 'ਚ ਉਨ੍ਹਾਂ ਦੇ ਨਾਲ ਖੜ੍ਹੀ ਹੋਵੇਗੀ।