ਰੂਪਨਗਰ: ਪੰਜਾਬ 'ਚ ਕੈਪਟਨ ਸਰਕਾਰ ਨੂੰ ਲਗਭਗ ਤਿੰਨ ਸਾਲ ਹੋ ਗਏ ਹਨ। ਇਨ੍ਹਾਂ ਤਿੰਨ ਸਾਲਾ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ 'ਚ ਕੰਮ ਕਰਦੇ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਦੀ ਮੁਲਾਜ਼ਮਾਂ ਵਿਰੁੱਧ ਨੀਤੀਆਂ 'ਤੇ ਇਤਰਾਜ਼ ਜ਼ਾਹਿਰ ਕੀਤਾ।
ਪੰਜਾਬ ਦੇ ਖਜ਼ਾਨਾ ਮੰਤਰੀ ਵੱਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ 'ਚ ਕੰਮ ਕਰਦੇ ਅਧਿਕਾਰੀ, ਮੁਲਾਜ਼ਮਾਂ ਦੇ ਮੋਬਾਇਲ ਭੱਤੇ 'ਚ ਕਟੌਤੀ ਕਰਨ ਦੀ ਗੱਲ ਕਹੀ ਜਿਸ ਦੇ ਵਿਰੋਧ 'ਚ ਪ੍ਰਦਰਸ਼ਨਕਾਰੀਆਂ ਨੇ ਰੂਪਨਗਰ ਦੇ ਡੀ.ਸੀ ਦਫ਼ਤਰ ਦੇ ਬਾਹਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਜਦੋਂ ਦੀ ਪੰਜਾਬ 'ਚ ਕੈਪਟਨ ਸਰਕਾਰ ਬਣੀ ਹੈ, ਉਨ੍ਹਾਂ ਵੱਲੋਂ ਇੱਕ ਵੀ ਫੈਸਲਾ ਮੁਲਾਜ਼ਮਾਂ ਦੇ ਹੱਕ 'ਚ ਨਹੀਂ ਲਿਆ ਗਿਆ, ਬਲਕਿ ਮੁਲਾਜ਼ਮਾਂ ਵਿਰੁੱਧ ਫ਼ੈਸਲੇ ਹੀ ਕੀਤੇ ਗਏ ਹਨ।