ਪੰਜਾਬ

punjab

ETV Bharat / state

ਮੈਰੀਟੋਰੀਅਸ ਸਕੂਲ 'ਚੋਂ ਮਿਲੀ ਭੇਦਭਰੇ ਹਾਲਾਤਾਂ 'ਚ 11ਵੀਂ ਦੇ ਵਿਦਿਆਰਥੀ ਦੀ ਲਾਸ਼

ਮੁਹਾਲੀ ਮਟੌਰ ਦੇ ਸਕੈਟਰ 70 ਦੇ ਸਰਕਾਰੀ ਮੈਰੀਟੋਰੀਅਸ ਸਕੂਲ ਵਿੱਚ ਸਕੂਲ ਦੇ ਹੀ ਇੱਕ ਵਿੱਦਿਆਰਥੀ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ ਜਿਸ ਨੂੰ ਸਕੂਲ ਪ੍ਰਸ਼ਾਸਨ ਵੱਲੋਂਵ ਉਸ ਦੀ ਮੌਤ ਨੂੰ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ।

ਫ਼ੋਟੋ
ਫ਼ੋਟੋ

By

Published : Mar 11, 2020, 3:09 PM IST

Updated : Mar 11, 2020, 5:23 PM IST

ਮੁਹਾਲੀ: ਮਟੌਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸੈਕਟਰ 70 ਦੇ ਸਰਕਾਰੀ ਮੈਰੀਟੋਰੀਅਸ ਸਕੂਲ 'ਚ ਇੱਕ ਵਿੱਦਿਆਰਥੀ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਸਰਕਾਰੀ ਮੈਰੀਟੋਰੀਅਸ ਸਕੂਲ ਦਾ 11ਵੀਂ ਜਮਾਤ ਦਾ ਹੀ ਵਿਦਿਆਰਥੀ ਸੀ ਤੇ ਉਸ ਦਾ ਨਾਂਅ ਹਰਮਨਜੀਤ ਸਿੰਘ।

ਸਕੂਲ ਪ੍ਰਸ਼ਾਸਨ ਵੱਲੋਂ ਹਰਮਨਜੀਤ ਸਿੰਘ ਦੀ ਮੌਤ ਨੂੰ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ ਸਕੂਲ ਪ੍ਰਿੰਸੀਪਲ ਦਾ ਵੀ ਕਹਿਣਾ ਹੈ ਕਿ ਹਰਮਨਜੀਤ ਸਿੰਘ ਨੇ ਖੁਦਕੁਸ਼ੀ ਕੀਤੀ ਹੈ। ਇਸ ਦੇ ਨਾਲ ਹੀ ਸਕੂਲ ਪ੍ਰਿੰਸੀਪਲ ਸਪਸ਼ਟ ਜਵਾਬਦੇਹੀ ਤੋਂ ਪਿਛੇ ਹੱਟਦੀ ਦਿਖ ਰਹੀ ਹੈ।

ਮੈਰੀਟੋਰੀਅਸ ਸਕੂਲ 'ਚੋਂ ਮਿਲੀ ਭੇਦਭਰੇ ਹਾਲਾਤਾਂ 'ਚ 11ਵੀਂ ਦੇ ਵਿਦਿਆਰਥੀ ਦੀ ਲਾਸ਼

ਹਰਮਨਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਰਮਨਜੀਤ ਸਿੰਘ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਵੱਲੋਂ ਹਰਮਨਜੀਤ ਸਿੰਘ ਦੀ ਮੌਤ ਦੇ ਕਾਰਨਾਂ ਨੂੰ ਲੁਕਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:ਹੋਲੇ ਮੁਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 1 ਦੀ ਮੌਤ, 14 ਜ਼ਖ਼ਮੀ

ਮਟੌਰ ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਬਿਆਨ ਮੁਤਾਬਕ ਸਕੂਲ ਪ੍ਰਸ਼ਾਸਨ ਵਿਰੁੱਧ ਧਾਰਾ 304ਏ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਹਰਮਨਜੀਤ ਸਿੰਘ ਦੀ ਲਾਸ਼ ਬਾਥਰੂਮ ਪਈ ਹੋਈ ਸੀ ਤੇ ਉਥੇ ਦੀਆਂ ਦੀਵਾਰਾਂ 'ਤੇ ਖੂਨ ਦੇ ਨਿਸ਼ਾਨ ਸਨ ਜਿਸ ਕਾਰਨ ਇਸ ਨੂੰ ਖ਼ੁਦਕੁਸ਼ੀ ਨਹੀਂ ਕਿਹਾ ਜਾ ਸਕਦਾ।

Last Updated : Mar 11, 2020, 5:23 PM IST

ABOUT THE AUTHOR

...view details