ਮੋਹਾਲੀ:ਕੋਰੋਨਾ ਕਹਿਰ ਲਗਾਤਾਰ ਜਾਰੀ ਸੀ।ਡੀਸੀ ਗਿਰੀਸ਼ ਦਿਆਲ ਨੇ ਕੋਵਿਡ ਸੰਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਕੋਵਿਡ ਦੇ 1702 ਮਰੀਜ਼ ਠੀਕ ਹੋਏ ਹਨ ਅਤੇ ਅਤੇ 991 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 8 ਮਰੀਜਾਂ ਦੀ ਮੌਤ ਹੋਈ।ਮੋਹਾਲੀ ਵਿਚ ਕੋਰੋਨਾ ਦੇ ਪਾਜ਼ੀਟਿਵ ਕੇਸ ਦਾ ਅੰਕੜਾ 58863 ਹੋ ਗਿਆ ਹੈ। ਇਹਨਾਂ ਵਿਚੋਂ 45930 ਮਰੀਜ਼ ਠੀਕ ਹੋ ਗਏ ਹਨ ਅਤੇ 12203 ਕੇਸ ਐਕਟਿਵ ਹਨ।ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 730 ਹੋ ਚੁੱਕਾ ਹੈ।
ਮੋਹਾਲੀ ਵਿਚ 8 ਮਰੀਜਾਂ ਦੀ ਮੌਤ, 991 ਨਵੇਂ ਕੇਸ ਸਾਹਮਣੇ ਆਏ - 1702 ਕੋਰੋਨਾ ਮਰੀਜ਼
ਮੋਹਾਲੀ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਇਸ ਦੌਰਾਨ ਡੀਸੀ ਨੇ ਜਾਣਕਾਰੀ ਦਿੱਤੀ ਹੈ ਕਿ ਮੋਹਾਲੀ ਵਿਚ 1702 ਮਰੀਜ਼ਾਂ ਨੇ ਕੋਰੋਨਾ ਨੂੰ ਹਰਾ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਲਾਕਡਾਊਨ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 150 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 199 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 24 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 78 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 153 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 25 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 323 ਕੇਸ ਸ਼ਾਮਲ ਹਨ।ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸਿਹਤ ਵਿਭਾਗ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਘਰੋ ਬਾਹਰ ਨਾ ਨਿਕਲੋ।ਜੇਕਰ ਜਾਣਾ ਪੈਦਾ ਹੈ ਤਾਂ ਮਾਸਕ ਜਰੂਰ ਪਹਿਣ ਕੇ ਨਿਕਲੋ।