ਮੋਹਾਲੀ: ਕੁਰਾਲੀ ਵਿਖੇ ਕੁਝ ਦਿਨ ਪਹਿਲਾਂ ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲੇ 14 ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਕੁਰਾਲੀ ਪੁਲਿਸ ਵੱਲੋਂ ਸ਼ਨਿੱਚਰਵਾਰ ਨੂੰ ਪਰਮਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਸ ਉੱਪਰ ਇਲਜ਼ਾਮ ਸੀ ਕਿ ਉਸ ਨੇ ਆਪਣੀ ਮਹਿਲਾ ਦੋਸਤ ਦੇ ਘਰ ਵਿੱਚ ਇਸ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਇੱਥੇ ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੀੜਿਤ ਬੱਚੀ ਦੀ ਚਾਚੀ ਵੱਲੋਂ ਆਪਣੀ 14 ਸਾਲ ਦੀ ਭਤੀਜੀ ਨੂੰ ਆਪਣੇ ਇੱਕ ਦੋਸਤ ਦੀ ਹਵਸ ਦਾ ਸ਼ਿਕਾਰ ਬਣਾਉਣ ਦੀ ਸਾਜਿਸ਼ ਰਚੀ ਗਈ ਸੀ| ਇਸ ਦੌਰਾਨ ਪੀੜਿਤ ਦੀ ਚਾਚੀ ਨੇ ਮਾਸੂਮ ਬੱਚੀ ਨੂੰ ਕੋਲਡ ਡਰਿੰਕ ਵਿੱਚ ਕੋਈ ਨਸ਼ੀਲਾ ਪਦਾਰਥ ਪਿਲਾ ਦਿੱਤਾ ਸੀ ਅਤੇ ਜਦੋਂ ਉਹ ਬੇਹੋਸ਼ ਹੋ ਗਈ ਤਾਂ ਪਹਿਲਾਂ ਤੋਂ ਹੀ ਉਸ ਦੀ ਚਾਚੀ ਦੇ ਘਰ ਆਏ ਉਸ ਦੇ ਦੋਸਤ ਨੇ ਮਾਸੂਮ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਸੀ।