ਮੋਹਾਲੀ: ਪਾਕਿਸਤਾਨ ਸਰੱਹਦ ਰਾਹੀਂ ਭਾਰਤ ਵਿੱਚ ਬੀਤੀ 22 ਸਤੰਬਰ ਨੂੰ ਡਰੋਨ ਰਾਹੀਂ ਹਥਿਆਰ ਸਪਲਾਈ ਕਰਨ ਦੇ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਇਨ੍ਹਾਂ 4 ਮੁਲਜ਼ਮਾਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ਲਿਆ ਗਿਆ। ਜਾਂਚ ਵਿੱਚ ਸਾਹਮਣੇ ਆਇਆ ਤੇ 5 ਗ੍ਰਿਫ਼ਤਾਰੀਆਂ ਇਨ੍ਹਾਂ ਦੇ ਸਾਥੀਆਂ ਦੀ ਕੀਤੀਆਂ ਗਈਆਂ ਅਤੇ ਕੁੱਲ ਇਸ ਮਾਮਲੇ ਵਿੱਚ 9 ਗ੍ਰਿਫ਼ਤਾਰੀਆਂ ਹੋਈਆਂ, ਜਿਨ੍ਹਾਂ ਨੂੰ 9 ਅਕਤੂਬਰ ਤੱਕ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਸ ਤੋਂ ਬਾਅਦ ਇਹ ਮਾਮਲਾ ਐਨਆਈਏ ਦੀ ਸਪੈਸ਼ਲ ਕੋਰਟ ਨੂੰ ਸੌਂਪ ਦਿੱਤਾ ਗਿਆ, ਜਿੱਥੇ ਮੋਹਾਲੀ ਦੀ ਅਦਾਲਤ ਵਿੱਚ 11 ਅਕਤੂਬਰ ਨੂੰ 9 ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ ਜਿਸ ਦੌਰਾਨ ਮੋਹਾਲੀ ਦੇ ਮਾਣਯੋਗ ਜੱਜ ਐਨ ਐਸ ਗਿੱਲ ਵਲੋਂ ਇਨ੍ਹਾਂ 9 ਮੁਲਜ਼ਮਾਂ ਵਿੱਚੋਂ 4 ਨੂੰ ਰਿਮਾਂਡ ਅਤੇ 5 ਨੂੰ ਨਿਆਂਇਕ ਹਿਰਾਸਤ ਦੇ ਵਿੱਚ ਭੇਜਿਆ ਸੀ। ਅੱਜ ਇਨ੍ਹਾਂ ਦਾ ਰਿਮਾਂਡ ਜਿਹੜਾ ਖ਼ਤਮ ਹੋਣ ਤੋਂ ਬਾਅਦ ਮੁੜ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ 7 ਨਵੰਬਰ ਤੱਕ ਨਿਆਂਇਕ ਹਿਰਾਸਤ ਦੇ ਵਿੱਚ ਭੇਜ ਦਿੱਤਾ ਗਿਆ। ਹੁਣ ਇਨ੍ਹਾਂ 9 ਮੁਲਜ਼ਮਾਂ ਨੂੰ 7 ਨਵੰਬਰ ਨੂੰ ਫਿਰ ਤੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।