ਮੋਹਾਲੀ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਇੱਕ ਹੋਰ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਧ ਕੇ 12 ਹੋ ਗਈ ਹੈ।
ਖਰੜ: ਮ੍ਰਿਤਕ ਬਜ਼ੁਰਗ ਔਰਤ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ, ਮੌਤਾਂ ਦੀ ਗਿਣਤੀ ਵਧ ਕੇ ਹੋਈ 12 - ਪੰਜਾਬ ਕੋਰੋਨਾ ਵਾਇਰਸ
ਖਰੜ ਸ਼ਹਿਰ ਦੇ ਸਿਵਲ ਹਸਪਤਾਲ 'ਚ ਇਲਾਜ ਅਧੀਨ ਜਿਸ 74 ਸਾਲਾ ਬਜ਼ੁਰਗ ਔਰਤ ਦੀ ਬੀਤੀ 6 ਅਪ੍ਰੈਲ ਨੂੰ ਮੌਤ ਹੋ ਗਈ ਸੀ, ਉਸ ਬਜ਼ੁਰਗ ਔਰਤ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਸ਼ੁੱਕਰਵਾਰ ਨੂੰ ਪੌਜ਼ੀਟਿਵ ਆਈ ਹੈ।
ਜ਼ਿਲ੍ਹਾ ਮੋਹਾਲੀ 'ਚ ਪੈਂਦੇ ਖਰੜ ਸ਼ਹਿਰ ਦੇ ਸਿਵਲ ਹਸਪਤਾਲ 'ਚ ਇਲਾਜ ਅਧੀਨ ਜਿਸ 74 ਸਾਲਾ ਬਜ਼ੁਰਗ ਔਰਤ ਦੀ ਬੀਤੀ 6 ਅਪ੍ਰੈਲ ਨੂੰ ਮੌਤ ਹੋ ਗਈ ਸੀ, ਉਸ ਬਜ਼ੁਰਗ ਔਰਤ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਸ਼ੁੱਕਰਵਾਰ ਨੂੰ ਪੌਜ਼ੀਟਿਵ ਆਈ ਹੈ। ਮੋਹਾਲੀ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਣ ਵਾਲੀ ਇਹ ਦੂਜੀ ਮੌਤ ਹੈ।
ਜਾਣਕਾਰੀ ਮੁਤਾਬਿਕ ਖਰੜ ਵਾਸੀ ਮ੍ਰਿਤਕਾ ਰਾਜ ਕੁਮਾਰੀ (77) ਔਰਤ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੀੜਤ ਸੀ। 6 ਅਪ੍ਰੈਲ ਸੋਮਵਾਰ ਸਵੇਰੇ ਸਿਹਤ ਵਿਗੜਨ 'ਤੇ ਉਸ ਨੂੰ ਖਰੜ ਦੇ ਸਿਵਲ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਦੋਂ ਡਾਕਟਰਾਂ ਵਲੋਂ ਮ੍ਰਿਤਕਾ ਦੇ ਕੋਰੋਨਾ ਵਾਇਰਸ ਸਬੰਧੀ ਟੈਸਟ ਕੀਤੇ ਗਏ ਸਨ, ਜਿਸ ਦੀ ਰਿਪੋਰਟ ਅੱਜ ਸ਼ੁੱਕਰਵਾਰ ਨੂੰ ਆਈ ਹੈ।