ਮੋਹਾਲੀ: 81 ਸਾਲਾ ਬਜ਼ੁਰਗ ਮਹਿਲਾ ਨੇ ਕੋਰੋਨਾ ਵਿਰੁੱਧ ਜੰਗ ਜਿੱਤ ਲਈ ਹੈ। ਕੋਰੋਨਾ ਪੀੜਤ ਮਹਿਲਾ ਹੁਣ ਬਿਲਕੁਲ ਠੀਕ ਹੋ ਗਈ ਹੈ। ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਮੋਹਾਲੀ 'ਚ 81 ਸਾਲਾ ਬਜ਼ੁਰਗ ਮਹਿਲਾ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ - 81 ਸਾਲਾ ਮਹਿਲਾ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ
ਮੋਹਾਲੀ ਵਿੱਚ 81 ਸਾਲਾ ਕੋਰੋਨਾ ਪੀੜਤ ਮਹਿਲਾ ਬਿਲਕੁਲ ਠੀਕ ਹੋ ਗਈ ਹੈ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।
![ਮੋਹਾਲੀ 'ਚ 81 ਸਾਲਾ ਬਜ਼ੁਰਗ ਮਹਿਲਾ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ ਫ਼ੋਟੋੇ।](https://etvbharatimages.akamaized.net/etvbharat/prod-images/768-512-6686577-510-6686577-1586175843816.jpg)
ਫ਼ੋਟੋੇ।
ਬਜ਼ੁਰਗ ਮਹਿਲਾ ਨੇ ਸ਼ੂਗਰ, ਹਾਈਪਰਟੈਨਸ਼ਨ ਹੋਣ ਦੇ ਬਾਵਜੂਦ ਵੀ ਮਜ਼ਬੂਤ ਇੱਛਾ ਸ਼ਕਤੀ ਨਾਲ ਕੋਰੋਨਾ ਦੀ ਬੀਮਾਰੀ ਨੂੰ ਹਰਾ ਦਿੱਤਾ। ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਫੇਸਬੁੱਕ ਪੇਜ ਉੱਤੇ ਇਸ ਬਜ਼ੁਰਗ ਮਹਿਲਾ ਦੇ ਠੀਕ ਹੋਣ ਉੱਤੇ ਹਸਪਤਾਲ ਦੇ ਸਟਾਫ ਨੂੰ ਵਧਾਈ ਦਿੱਤੀ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 76 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 8 ਦੀ ਮੌਤ ਹੋ ਗਈ ਹੈ।