ਮੁਹਾਲੀ :ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪੌਜ਼ੀਟਿਵ ਕੁਲ ਕੇਸ 61490 ਮਿਲੇ ਹਨ ਜਿਨ੍ਹਾਂ ਵਿੱਚੋਂ 52062 ਮਰੀਜ਼ ਠੀਕ ਹੋ ਗਏ ਅਤੇ 8657 ਕੇਸ ਐਕਟੀਵ ਹਨ । ਜਦਕਿ 771 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 938 ਮਰੀਜ਼ ਠੀਕ ਹੋਏ ਹਨ ਅਤੇ 889 ਨਵੇਂ ਪੌਜ਼ੀਟਿਵ ਕੇਸ ਸਾਹਮਣੇ ਆਏ ਹਨ ਜਦਕਿ 11 ਮਰੀਜ਼ਾਂ ਦੀ ਮੌਤ ਹੋ ਗਈ।
938 ਕੋਰੋਨਾ ਮਰੀਜ਼ ਸਿਹਤਯਾਬ, 889 ਨਵੇਂ ਮਰੀਜ਼ ਆਏ ਸਾਹਮਣੇ : ਡੀਸੀ - ਗਿਰੀਸ਼ ਦਿਆਲਨ
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪੌਜ਼ੀਟਿਵ ਕੁਲ ਕੇਸ 61490 ਮਿਲੇ ਹਨ ਜਿਨ੍ਹਾਂ ਵਿੱਚੋਂ 52062 ਮਰੀਜ਼ ਠੀਕ ਹੋ ਗਏ ਅਤੇ 8657 ਕੇਸ ਐਕਟੀਵ ਹਨ । ਜਦਕਿ 771 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 938 ਮਰੀਜ਼ ਠੀਕ ਹੋਏ ਹਨ ਅਤੇ 889 ਨਵੇਂ ਪੌਜ਼ੀਟਿਵ ਕੇਸ ਸਾਹਮਣੇ ਆਏ ਹਨ ਜਦਕਿ 11 ਮਰੀਜ਼ਾਂ ਦੀ ਮੌਤ ਹੋ ਗਈ।
938 ਕੋਰੋਨਾ ਮਰੀਜ਼ ਸਿਹਤਯਾਬ, 889 ਨਵੇਂ ਮਰੀਜ਼ ਆਏ ਸਾਹਮਣੇ : ਡੀਸੀ
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪੌਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 115 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 201 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 57, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 26 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 63 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 130 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 47 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 242 ਕੇਸ ਸ਼ਾਮਲ ਹਨ।