ਮੋਹਾਲੀ :"ਆਪ" ਦੀ ਯੂਥ ਆਗੂ ਅਨਮੋਲ ਗਗਨ ਮਾਨ ਦੀ ਸਿਹਤ ਖਰਾਬ ਹੋਣ ਦੇ ਚਲਦੇ ਅੱਜ ਉਨ੍ਹਾਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਥੇ ਮਾਹਰ ਡਾਕਟਰਾਂ ਦੀ ਨਿਗਰਾਨੀ 'ਚ ਉਨ੍ਹਾਂ ਦਾ ਇਲਾਜ ਜਾਰੀ ਹੈ।
ਜ਼ਿਕਰਯੋਗ ਹੈ ਕਿ ਭਾਜਪਾ ਵਰਕਰਾਂ ਵੱਲੋਂ ਮਹਿਲਾਵਾਂ ਨਾਲ ਕੀਤੀ ਗਈ ਬਦਸਲੂਕੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਸਨ। ਇਸ ਦੌਰਾਨ ਅਨਮੋਲ ਗਗਨ ਨੂੰ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਦੇ ਚਲਦੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।