ਮੋਹਾਲੀ: ਜਿਲ੍ਹਾ ਪ੍ਰਧਾਨ ਅਤੇ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਵੱਲੋਂ ਸ਼ੁਰੂ ਤੋਂ ਪੰਜਾਬ ਨਾਲ ਮਤਰੇਆ ਵਤੀਰਾ ਕੀਤਾ ਜਾ ਰਿਹਾ ਹੈ। ਉਸੇ ਲੜੀ ਤਹਿਤ ਫੈਡਰਲ ਢਾਂਚੇ ਦੀ ਪ੍ਰਵਾਹ ਕੀਤੇ ਬਿਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਦਾਅਵੇਦਾਰੀ ਖ਼ਤਮ ਕੀਤੀ ਗਈ ਅਤੇ ਬਾਹਰਲੀਆਂ ਸਟੇਟਾਂ ਤੋਂ ਅਫਸਰ ਲਿਆ ਕਿ ਪੰਜਾਬ ਦੇ ਜਮਹੂਰੀ ਹੱਕ ਖੋਹੇ ਜਾ ਰਹੇ ਹਨ। ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀ ਕਰੇਗੀ।
ਇਸੇ ਦੌਰਾਨ ਜਿਲ੍ਹਾ ਸਕੱਤਰ ਪ੍ਰਭਜੋਤ ਕੌਰ ਨੇ ਕਿਹਾ ਕਿ ਜਦੋਂ ਤੋਂ ਕਿਸਾਨੀ ਸੰਘਰਸ਼ ਅੱਗੇ ਮੋਦੀ ਸਾਹਿਬ ਨੂੰ ਝੁੱਕ ਕੇ ਕਾਲੇ ਕਾਨੂੰਨ ਵਾਪਿਸ ਲੈਣੇ ਪਏ ਅਤੇ ਪਿਛਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਜੋ ਇਕ ਤਰਫਾ ਫੈਸਲਾ ਕੀਤਾ, ਮੋਦੀ ਸਰਕਾਰ ਉਹ ਵਿਰੋਧ ਬਰਦਾਸ਼ਤ ਨਹੀ ਕਰ ਪਾ ਰਹੀ।
ਇਨ੍ਹਾਂ ਪੰਜਾਬ ਦੇ ਹੱਕ ਖੋਹ ਕੇ ਪੰਜਾਬ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣਾ ਚਾਹੁੰਦੀ ਹੈ, ਜਿਸ ਲੜ੍ਹੀ ਤਹਿਤ ਭਾਖੜਾ ਡੈਮ ਕਮੇਟੀ ਵਿੱਚੋਂ ਪੰਜਾਬ ਨੂੰ ਬਾਹਰ ਕੀਤਾ ਗਿਆ ਹੈ ।