ਮੋਹਾਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅੱਜ ਪੰਜਾਬ ਦੌਰੇ ’ਤੇ ਹਨ। ਪੰਜਾਬ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਮੁਹਾਲੀ ਵਿਖੇ ਪਹੁੰਚ ਚੁੱਕੇ ਹਨ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਪੰਜਾਬ ਦੀ ਰਵਾਇਤੀ ਪਾਰਟੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਜੰਮ ਕੇ ਵਰ੍ਹੇ। ਉਨ੍ਹਾਂ ਨੇ ਕਿਹਾ ਕਿ ਹੁਣ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਆਮ ਆਦਮੀ ਪਾਰਟੀ ਦੇ ਸੀਐੱਮ ਚਿਹਰੇ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਵੱਲੋਂ ਅਗਲੇ ਹਫਤੇ ਸੀਐੱਮ ਚਿਹਰੇ ਦਾ ਐਲਾਨ ਕਰ ਦਿੱਤਾ (AAP's chief ministerial face for Punjab to be announced next week) ਜਾਵੇਗਾ।
ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਲਦ ਹੀ ਪੰਜਾਬ ਦਾ ਸੀਐੱਮ ਚਿਹਰਾ ਐਲਾਨ ਦਿੱਤਾ ਜਾਵੇਗਾ। ਹੁਣ ਜਲ ਦੀ ਹੈ ਸੀਐੱਮ ਚਿਹਰੇ ਤੋਂ ਪਰਦਾ ਉੱਠਣ ਵਾਲਾ ਹੈ। ਪੰਜਾਬ ਦਾ ਸੀਐੱਮ ਚਿਹਰਾ ਕੌਣ ਹੋਵੇਗਾ ਉਸ ਦੇ ਨਾਂ ’ਤੇ ਐਲਾਨ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਰ ਸਕਦੇ ਹਨ।
ਜਿਕਰਯੋਗ ਹੈ ਕਿ ਪਿਛਲੀ ਵਾਰ ਕੇਜਰੀਵਾਲ ਤਿੰਨ ਦਿਨ ਦੌਰੇ ’ਤੇ ਆਏ ਸੀ ਪਰ ਦੌਰੇ ਤੋਂ ਮੁੜਨ ਉਪਰੰਤ ਦਿੱਲੀ ਜਾ ਕੇ ਉਨ੍ਹਾਂ ਨੇ ਇੱਕ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਨੂੰ ਹਲਕਾ ਕੋਰੋਨਾ ਹੋ ਗਿਆ ਹੈ ਤੇ ਉਹ ਇਕਾਂਤਵਾਸ ਵਿੱਚ ਚਲੇ ਗਏ ਹਨ ਤੇ ਜੋ ਵੀ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਹੈ, ਉਹ ਅਹਿਤਿਆਤ ਵਰਤੇ।
ਇਹ ਵੀ ਪੜੋ:ਮਨੀਸ਼ ਤਿਵਾੜੀ ਨੇ ਟਵੀਟ ਕਰ ਪੰਜਾਬ ਲਈ ਇਸ ਸੀਐੱਮ ਨੂੰ ਦੱਸਿਆ ਵਧੀਆ, ਕਿਹਾ...