ਮੋਹਾਲੀ: ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰਾਂ ਦੀ ਸਪਲਾਈ ਕਰਨ ਦੇ ਮਾਮਲੇ 'ਚ ਤਿੰਨ ਮੁਲਜ਼ਮ ਰੋਮਨਦੀਪ ਸਿੰਘ, ਹਰਭਜਨ ਸਿੰਘ ਤੇ ਬਲਵੀਰ ਸਿੰਘ ਨੂੰ ਮੋਹਾਲੀ ਦੀ ਸਪੈਸ਼ਲ ਐਨਆਈਏ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਡਰੋਨ ਮਾਮਲਾ: ਤਿੰਨ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ - judicial custody to drone accused
ਪਾਕਿਸਤਾਨ ਤੋਂ ਭਾਰਤ ਵੱਲ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੇ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਰਿਮਾਂਡ ਤੋਂ ਬਾਅਦ ਮੋਹਾਲੀ ਦੀ ਸਪੈਸ਼ਲ ਐਨਆਈਏ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਸਪੈਸ਼ਲ ਜੱਜ ਐਨ ਐਸ ਗਿੱਲ ਦੀ ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਤੇ ਭੇਜ ਦਿੱਤਾ।
ਫ਼ੋਟੋ
ਦੱਸਣਯੋਗ ਹੈ ਕਿ ਡਰੋਨ ਮਾਮਲੇ 'ਚ 8-9 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਤਿੰਨ ਨੂੰ 9 ਦਸੰਬਰ ਤੱਕ ਰਿਮਾਂਡ 'ਤੇ ਭੇਜਿਆ ਗਿਆ ਸੀ। ਮੁਲਜ਼ਮਾਂ ਕੋਲੋ AK-47 ਤੇ 6 ਮੋਟਾਰਸ਼ੈੱਲ ਵੀ ਬਰਾਮਦ ਕੀਤੇ ਗਏ ਸਨ।