ਮੋਹਾਲੀ : ਅਕਾਲੀ ਆਗੂ ਇਥੇ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ ਜਿਥੇ ਆਜ਼ਾਦ ਕੌਂਸਲਰ ਨਿਰਮਲ ਕੌਰ ਤੇ ਐਸ.ਓ.ਆਈ ਦੇ ਸਾਬਕਾ ਆਗੂ ਸਿਮਰਨ ਢਿੱਲੋਂ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਹਨਾਂ ਨੇ ਢਿੱਲੋਂ ਪਰਿਵਾਰ ਨੁੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਮਿਲਣ ਦਾ ਭਰੋਸਾ ਦਵਾਇਆ ਤੇ ਕਿਹਾ ਕਿ ਉਹਨਾਂ ਦੀ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਸਿੱਧੂ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫੀਆ ਦੀ ਕਰ ਰਿਹਾ ਪੁਸ਼ਤ ਪਨਾਹੀ ਇਸ ਮੌਕੇ ਯੁਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ.ਓ.ਆਈ) ਦੇ ਸਰਪ੍ਰਸਤ ਭੀਮ ਵੜੈਚ ਤੇ ਪ੍ਰਧਾਨ ਰੋਬਿਨ ਬਰਾੜ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਦੋਂ ਉਨ੍ਹਾਂ ਤੋਂ ਕਾਂਗਰਸ ਸਰਕਾਰ ਵੱਲੋਂ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਕਾਂਗਰਸ ਸਰਕਾਰ ਵੱਲੋਂ 590 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਯੋਜਨਾ ਦੇ ਕੀਤੇ ਐਲਾਨ ਬਾਰੇ ਪੁੱਛਿਆ ਗਿਆ ਤਾਂ ਮਜੀਠੀਆ ਨੇ ਕਿਹਾ ਕਿ ਇਹ ਐਲਾਨ ਪਹਿਲਾਂ ਹੀ ਅਫਵਾਹ ਸਾਬਤ ਹੋ ਗਿਆ ਹੈ।
ਉਹਨਾਂ ਕਿਹਾ ਕਿ ਕੋਈ ਵੀ ਮੁਆਫੀ ਦੇਣ ਤੋਂ ਪਹਿਲਾਂ ਸਰਕਾਰ ਨੇ ਇਸ ਲਈ ਅਜਿਹੀਆਂ ਸ਼ਰਤਾਂ ਰੱਖ ਦਿੱਤੀਆਂ ਹਨ, ਜਿਸ ਨਾਲ 2.85 ਲੱਖ ਲਾਭਪਾਤਰੀਆਂ ਵਿੱਚੋਂ ਬਹੁ ਗਿਣਤੀ ਅਯੋਗ ਹੋ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਹੋਰ ਅਜਿਹੀਆਂ ਸ਼ਰਤਾਂ ਆ ਗਈਆਂ ਹਨ ਕਿ ਲਾਭਪਾਤਰੀ ਨੇ ਇਕ ਰੁਪਿਆ ਵੀ ਵਾਪਸੀ ਨਾ ਕੀਤੀ ਹੋਵੇ ਤੇ ਅਜਿਹੀਆਂ ਹੀ ਗੱਲਾਂ ਸਕੀਮ ਦੇ ਫਾਈਨ ਪ੍ਰਿੰਟ ਵਿੱਚ ਯਾਨੀ ਖਰੜੇ ਵਿੱਚ ਸ਼ਾਮਲ ਹਨ। ਉਹਨਾਂ ਕਿਹਾ ਕਿ ਇਹ ਕੋਈ ਯੋਜਨਾ ਨਹੀਂ ਬਲਕਿ ਅਫਵਾਹ ਹੈ ਜੋ ਕਾਂਗਰਸ ਪਾਰਟੀ ਵੱਲੋਂ ਸੂਬੇ ਵਿੱਚ ਸਰਕਾਰ ਬਣਾਉਣ ਤੋਂ ਸਾਢੇ ਚਾਰ ਸਾਲਾਂ ਬਾਅਦ ਫੈਲਾਈ ਜਾ ਰਹੀ ਹੈ।
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਬਾਰੇ ਗੱਲ ਕਰਦਿਆਂ ਮਜੀਠੀਆ ਨੇ ਉਹਨਾਂ ਨੁੰ ‘ਸਰਕਲ ਕਾ ਖਿਲਾੜੀ’ ਕਰਾਰ ਦਿੱਤਾ ਤੇ ਕਿਹਾ ਕਿ ਕੇਜਰੀਵਾਲ ਪਹਿਲਾਂ ਹੀ ਪੰਜਾਬ ਅਤੇ ਇਸਦੇ ਨਾਲ ਸਬੰਧਤ ਸੰਵੇਦਨਸ਼ੀਨ ਮਾਮਲਿਆਂ ’ਤੇ ਦੋਗਲੇ ਮਾਪਦੰਡ ਅਪਣਾ ਕੇ ਬੇਨਕਾਬ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਪਹਿਲਾਂ ਆਪ ਮੁਖੀ ਪੰਜਾਬ ਦੇ ਹੱਕ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਹੰਝੂ ਕੇਰ ਰਹੇ ਸਨ ਪਰ ਬਾਅਦ ਵਿੱਚ ਉਹਨਾਂ ਅਦਾਲਤ ਵਿੱਚ ਹਲਫੀਆ ਬਿਆਨ ਦੇ ਕੇ ਕਿਹਾ ਕਿ ਪੰਜਾਬ ਕੋਲੋਂ ਦਿੱਲੀ ਤੇ ਹਰਿਆਣਾ ਨੂੰ ਵੀ ਪਾਣੀ ਮਿਲਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਇਸੇ ਤਰੀਕੇ ਕੇਜਰੀਵਾਲ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੇਸ ਦਰਜ ਕੀਤੇ ਜਾਣ ਅਤੇ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰ ਕੇ ਆਪਣਾ ਅਸਲ ਚੇਹਰਾ ਵਿਖਾ ਦਿੱਤਾ ਹੈ। ਜਦੋਂ ਉਨ੍ਹਾਂ ਨੁੰ ਆਪ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਬਾਰੇ ਪੁੱਛਿਆ ਗਿਆ ਤਾਂ ਅਕਾਲੀ ਆਗੂ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਸ਼ਰਤਾਂ ਨਾਲ 200 ਯੂਨਿਟ ਮੁਫਤ ਬਿਜਲੀ ਮਿਲ ਰਹੀ ਹੈ ਜੋ 1000 ਕਰੋੜ ਰੁਪਏ ਦੀ ਬਣਦੀ ਹੈ ਜਦਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨੁੰ 10600 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ।
ਇਹ ਵੀ ਪੜ੍ਹੋ:ਰਾਹੁਲ ਗਾਂਧੀ ਸਾਈਕਲ 'ਤੇ ਪਹੁੰਚੇ ਸੰਸਦ, ਵੇਖੋ ਵੀਡਿਓ
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਐਨ ਕੇ ਸ਼ਰਮਾ, ਬੀਬੀ ਪਰਮਜੀਤ ਕੌਰ ਲਾਂਡਰਾ ਤੇ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਵੀ ਹਾਜ਼ਰ ਸਨ।