ਪੰਜਾਬ

punjab

ETV Bharat / state

ਅਕਾਲੀ ਆਗੂ ਕਤਲ ਮਾਮਲਾ: ਇਸ ਗਰੁੱਪ ਨੇ ਲਈ ਜ਼ਿੰਮੇਵਾਰੀ

ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ’ਤੇ ਪੋਸਟ ਸਾਂਝੀ ਕਰ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਵਿੱਕੀ ਮਿੰਡੂਖੇੜਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਅਕਾਲੀ ਆਗੂ ਕਤਲ ਮਾਮਲਾ
ਅਕਾਲੀ ਆਗੂ ਕਤਲ ਮਾਮਲਾ

By

Published : Aug 8, 2021, 10:46 AM IST

ਮੋਹਾਲੀ:ਬੀਤੇ ਦਿਨ ਜ਼ਿਲ੍ਹੇ ਦੇ ਸੈਕਟਰ -71 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਵਿੱਕੀ ਮਿੰਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਹੈ।

ਇਹ ਵੀ ਪੜੋ: ਦੇਖਦੇ ਹੀ ਦੇਖਦੇ ਕਾਰ ਬਣੀ ਅੱਗ ਦਾ ਗੋਲਾ, ਦੇਖੋ ਵੀਡੀਓ

ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ’ਤੇ ਪੋਸਟ ਸਾਂਝੀ ਕਰਦੇ ਲਿਖਿਆ ਹੈ ਕਿ ‘ਸ੍ਰੀ ਅਕਾਲ ਜੀ ਸਹਾਇ, ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਅੱਜ ਜੋ ਹੁਣੇ ਕੁੱਝ ਸਮਾਂ ਪਹਿਲਾਂ ਵਿੱਕੀ ਮਿੱਡੂਖੇੜਾ (ਬੱਕਰੇ) ਦਾ ਕਤਲ ਹੋਇਆ ਇਹ ਕਤਲ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਕੀਤਾ ਗਿਆ ਹੈ, ਇਸ ਨੂੰ ਪਹਿਲਾ ਲੱਕੀ ਵੀਰ ਨੇ ਬਹੁਤ ਸਮਝਾਇਆ ਤੇ ਇਹ ਕਤਲ ਇਸ ਕਰਕੇ ਕੀਤਾ ਗਿਆ ਕਿਉਂਕਿ ਵਿੱਕੀ ਮਿੱਡੂਖੇੜਾ ਸਾਡੇ Anty Group ਲਾਰੇਸ਼ ਬਿਸ਼ਨੋਈ ਨੂੰ ਸਾਰੀ ਜਾਣਕਾਰੀ ਦਿੰਦਾ ਸੀ ਤੇ ਇਸ ਨੇ ਗੁਰਲਾਲ ਭਲਵਾਨ ਤੇ ਰਾਣਾ ਸਿੱਧੂ ਨੂੰ ਮਰਵਾਇਆ ਸੀ। ਇਹ ਬੰਦਾ ਲਾਰੇਸ਼ ਬਿਸ਼ਨੋਈ ਨੂੰ ਕਲਾਕਾਰਾਂ ਤੇ ਵੱਡੇ ਬਿਜ਼ਨਸਮੈਨਾਂ ਦੇ ਨੰਬਰ ਦਿੰਦਾ ਸੀ ਤੇ ਉਹਨਾਂ ਤੋਂ ਪੈਸੇ ਵਸੂਲਣ ਦਾ ਕੰਮ ਕਰਦੇ ਸੀ , ਤੇ ਇਸੇ ਤਰ੍ਹਾਂ ਇਹਨਾਂ ਦੇ ਗਰੁੱਪ ਵੱਲੋਂ ਜੋ ਕਤਲ ਹੁੰਦਾ ਸੀ ਓਹਨੂੰ ਬੰਬੀਹਾ ਗਰੁੱਪ ਨਾਲ ਜੋੜ ਦਿੰਦੇ ਸੀ , ਇਸ ਕਰਕੇ ਸਾਨੂੰ ਇਹਨੂੰ ਮਾਰਨਾ ਪਿਆ ਤੇ ਜੇ ਅਸੀਂ ਨਜਾਇਜ਼ ਮਾਰਨ ਲੱਗ ਗਏ ਤਾਂ ਰੋਜ ਉਹਨਾਂ ਦੇ ਪੋਸਟਰ ਲੱਗਣ ਜਿੰਨਾਂ ਨੂੰ ਅਸੀਂ ਮਾਰ ਸਕਦੇ ਆਂ ਪਰ ਅਸੀਂ ਕਿਸੇ ਵੀ ਨਿਰਦੋਸ਼ ਬੰਦੇ ਨੂੰ ਨਹੀਂ ਕੁੱਝ ਕਹਿਣਾ ਤੇ ਕੋਈ ਇਹਨਾਂ ਦਾ ਜਾ ਕਿਸੇ ਦਾ ਵੀ ਦੋਸਤ ਹੋ ਸਕਦਾ ਉਸ ਨੂੰ ਨਹੀਂ ਮਾਰਨਾ ਪਰ ਜੋ ਸਾਡੇ ਖ਼ਿਲਾਫ਼ ਇਹਨਾਂ ਦਾ ਸਾਥ ਦਿਉਗਾ ਉਹਦਾ ਤਾਂ ਫਿਰ ਇਹੀ ਹਾਲ ਹੋਵੇਗਾ।

ਅਕਾਲੀ ਆਗੂ ਕਤਲ ਮਾਮਲਾ

#Kaushal chaudhry gurgaon, #Tillu tajpuria delhi, #Neeraj bhwana delhi ਇਹ ਸਾਡੇ ਭਰਾ ਆ ਸਾਰੇ ਜੋ ਵੀ ਇਹਨਾਂ ਦਾ ਦੁਸ਼ਮਣ ਆ ਓਹ ਸਾਡਾ ਦੁਸ਼ਮਣ ਆਂ ਤੇ ਜੋ ਸਾਡਾ ਦੁਸ਼ਮਣ ਆ ਉਹ ਇਹਨਾਂ ਦਾ ਦੁਸ਼ਮਣ ਆ Just Wait & Watch

ਇਹ ਵੀ ਪੜੋ: ਨੰਗੇ ਹੋ ਕੇ ਮਨਾਈ ਜਨਮ ਦਿਨ ਦੀ ਪਾਰਟੀ, ਰੋਕਣ ’ਤੇ ਇਹ ਕੀਤਾ ਹਾਲ

ABOUT THE AUTHOR

...view details