ਮੋਹਾਲੀ:ਵਿਧਾਨ ਸਭਾ ਹਲਕਾ ਡੇਰਾਬੱਸੀ (Assembly constituency Dera Bassi) ਦੇ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ ਵੱਲੋਂ ਡਿਪਟੀ ਕਮਿਸ਼ਨਰ (Deputy Commissioner) ਐੱਸ.ਏ.ਐੱਸ. ਨਗਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਲਾਲੜੂ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਅਤੇ ਕਾਰਜਸਾਧਕ ਅਫ਼ਸਰ ਵੱਲੋਂ ਅਣਅਧਿਕਾਰਤ ਤੌਰ ‘ਤੇ ਦਰਖ਼ਤ ਕੱਟਕੇ ਵੇਚਣ ਦਾ ਮਾਮਲਾ ਡਿਪਟੀ ਕਮਿਸ਼ਨਰ (Deputy Commissioner) ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਮੰਗ ਪੱਤਰ ਵਿੱਚ ਕਿਹਾ ਗਿਆ ਕਿ ਨਗਰ ਕੌਂਸਲ ਲਾਲੜੂ ਕੋਲੀ ਮਾਜਰਾ ਮੁਹਾਲੀ (Mohali) ਵਿਖੇ 80-90 ਏਕੜ ਵਿੱਚ ਦਰਖ਼ਤ ਅਤੇ ਕਈ ਸਾਲਾਂ ਤੋਂ ਲੱਗੇ ਸਨ। ਸ੍ਰੀਮਤੀ ਬਿੰਦੂ ਰਾਣੀ ਪ੍ਰਧਾਨ ਨਗਰ ਕੌਂਸਲ ਉਸ ਦੇ ਪਤੀ ਮੁਕੇਸ਼ ਰਾਣਾ ਅਤੇ ਅਸ਼ੋਕ ਕੁਮਾਰ ਕਾਰਜਸਾਧਕ ਅਫਸਰ ਨਗਰ ਕੌਂਸਲ ਲਾਲੜੂ ਨੇ ਅਣਅਧਿਕਾਰਤ ਤੌਰ ਤੇ ਦਰਖ਼ਤ ਕੱਟਕੇ ਵੇਚ ਦਿੱਤੇ ਹਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਐੱਨ.ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਮਿਉਸੀਪਲ ਐਕਟ (Punjab Municipal Act) ਦੀ ਧਾਰਾ ਅਨੁਸਾਰ ਕੋਈ ਵੀ ਚੱਲ ਅਤੇ ਅਚੱਲ ਜਾਇਦਾਦ ਨਗਰ ਕੌਂਸਲ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀਂ ਵੇਚੀ ਜਾ ਸਕਦੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਨੂੰ ਜਦ ਦਰਖ਼ਤ ਕੱਟਣ ਦੀ ਲੋੜ ਹੁੰਦੀ ਹੈ ਤਾਂ ਸਰਕਾਰ ਵੱਲੋਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਇਸ ਤੋਂ ਬਾਅਦ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਜਾਂਦੇ ਹਨ ਅਤੇ ਉਸ ਤੋਂ ਬਾਅਦ ਖੁੱਲ੍ਹੀ ਬੋਲੀ ਹੁੰਦੀ ਹੈ ਅਤੇ ਫਿਰ ਬੋਲੀ ਹੋਣ ਤੋਂ ਬਾਅਦ ਇਨ੍ਹਾਂ ਦਰਖ਼ਤਾਂ ਦੀ ਕਟਾਈ ਕੀਤੀ ਜਾਂਦੀ ਹੈ, ਪਰ ਇੱਥੇ ਅਜਿਹਾ ਕੁਝ ਨਹੀਂ ਹੋਇਆ।