ਪੰਜਾਬ

punjab

ETV Bharat / state

ਅਮਰਜੀਤ ਸਿੰਘ ਜੀਤੀ ਸਿੱਧੂ ਸਿਰ ਸਜਿਆ ਮੋਹਾਲੀ ਦੇ ਮੇਅਰ ਦਾ ਤਾਜ਼ - ਕੈਬਿਨੇਟ ਮੰਤਰੀ

ਨਗਰ ਕੌਂਸਲ ਚੋਣਾਂ ਤੋਂ ਬਾਅਦ ਮੋਹਾਲੀ 'ਚ ਮੇਅਰ ਦੀ ਚੋਣ ਕਰ ਲਈ ਗਈ ਹੈ। ਇਸ ਚੋਣ 'ਚ ਅਮਰਜਤਿ ਸਿੰਘ ਜੀਤੀ ਸਿੱਧੂ ਨੂੰ ਮੇਅਰ, ਅਮਰੀਕ ਸਿੰਘ ਸੋਮਲ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕੁਲਜੀਤ ਸਿੰਘ ਬੇਦੀ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਇਸ ਮੌਕੇ ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ।

ਅਮਰਜੀਤ ਸਿੰਘ ਜੀਤੀ ਸਿੱਧੂ ਸਿਰ ਸਜਿਆ ਮੋਹਾਲੀ ਮੇਅਰ ਦਾ ਤਾਜ
ਅਮਰਜੀਤ ਸਿੰਘ ਜੀਤੀ ਸਿੱਧੂ ਸਿਰ ਸਜਿਆ ਮੋਹਾਲੀ ਮੇਅਰ ਦਾ ਤਾਜ

By

Published : Apr 12, 2021, 2:17 PM IST

ਮੋਹਾਲੀ: ਨਗਰ ਕੌਂਸਲ ਚੋਣਾਂ ਤੋਂ ਬਾਅਦ ਮੋਹਾਲੀ 'ਚ ਮੇਅਰ ਦੀ ਚੋਣ ਕਰ ਲਈ ਗਈ ਹੈ। ਇਸ ਚੋਣ 'ਚ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੇਅਰ, ਅਮਰੀਕ ਸਿੰਘ ਸੋਮਲ ਨੂੰ ਸੀਨੀਅਰ ਦਿਪਟੀ ਮੇਅਰ ਅਤੇ ਕੁਲਜੀਤ ਸਿੰਘ ਬੇਦੀ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਇਸ ਮੌਕੇ ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਜਿਥੇ ਮੇਅਰ ਦੀ ਚੋਣ ਹੋਈ ਤਾਂ ਦੂਜੇ ਪਾਸੇ ਕਾਂਗਰਸੀ ਵਰਕਰਾਂ 'ਚ ਨਿਰਾਸ਼ਾ ਵੀ ਦੇਖਣ ਨੂੰ ਮਿਲੀ।

ਅਮਰਜੀਤ ਸਿੰਘ ਜੀਤੀ ਸਿੱਧੂ ਸਿਰ ਸਜਿਆ ਮੋਹਾਲੀ ਦੇ ਮੇਅਰ ਦਾ ਤਾਜ਼

ਇਸ ਮੌਕੇ ਸੀਨੀਅਰ ਕਾਂਗਰਸੀ ਵਰਕਰ ਅਤੇ ਲੰਬੇ ਸਮੇਂ ਤੋਂ ਕੌਂਸਲਰ ਬਣਨ ਵਾਲਿਆਂ ਦਾ ਕਹਿਣਾ ਕਿ ਪਾਰਟੀ ਵਲੋਂ ਪਰਿਵਾਰਵਾਦ ਨੂੰ ਅੱਗੇ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਮੋਹਾਲੀ 'ਚ ਕਈ ਸੀਨੀਅਰ ਕੌਂਸਲਰ ਹਨ, ਜੋ ਕਈ ਸਾਲਾਂ ਤੋਂ ਕੌਂਸਲਰ ਬਣਦੇ ਆ ਰਹੇ ਹਨ, ਉਨ੍ਹਾਂ ਨੂੰ ਪਾਸੇ ਕਰਕੇ ਪਹਿਲੀ ਵਾਰ ਕੌਂਸਲਰ ਬਣਨ ਵਾਲੇ ਨੂੰ ਪ੍ਰਧਾਨ ਬਣਾਇਆ ਗਿਆ ਹੈ।

ਇਸ ਮੌਕੇ ਮਹਿਲਾ ਕੌਂਸਲਰਾਂ 'ਚ ਵੀ ਗੁੱਸਾ ਦੇਖਣ ਨੂੰ ਮਿਲਿਆ, ਜਿਥੇ ਉਨ੍ਹਾਂ ਦਾ ਕਹਿਣਾ ਕਿ ਮਹਿਲਾ ਕੌਂਸਲਰਾਂ ਦੀ ਬਹੁਮਤ ਸੀ ਅਤੇ ਨਾਲ ਹੀ ਕਈ ਸੀਨੀਅਰ ਕੌਂਸਲਰ ਸ਼ਾਮਲ ਸੀ, ਜੋ ਕਈ ਵਾਰ ਕੌਂਸਲਰ ਬਣ ਚੁੱਕੀਆਂ ਹਨ, ਪਾਰਟੀ ਵਲੋਂ ਉਨ੍ਹਾਂ ਨੂੰ ਕੋਈ ਵੀ ਅਹੁਦਾ ਨਹੀਂ ਦਿੱਤਾ ਗਿਆ।

ਇਸ ਮੌਕੇ ਨਵੇਂ ਬਣੇ ਮੇਅਰ ਦਾ ਕਹਿਣਾ ਹੈ ਕਿ ਉਹ ਆਪਣੀ ਤਨਦੇਹੀ ਨਾਲ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ 'ਤੇ ਵਿਸ਼ਵਾਸ਼ ਦਿਖਾਇਆ, ਜਿਸ ਦੇ ਉਹ ਰਿਣੀ ਰਹਿਣਗੇ।

ਇਸ ਮੌਕੇ ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਕਿ ਪਾਰਟੀ ਵਲੋਂ ਨਵੇਂ ਚਿਹਰੇ ਨੂੰ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਸਭ ਨੂੰ ਸਮਾਂ ਮਿਲੇਗਾ, ਉਨ੍ਹਾਂ ਦਾ ਕਹਿਣਾ ਕਿ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਦੀ ਚੋਣ ਢਾਈ ਸਾਲ ਲਈ ਕੀਤੀ ਗਈ ਹੈ, ਉਸ ਤੋਂ ਅਗਲੇ ਢਾਈ ਸਾਲ ਕਿਸੇ ਹੋਰ ਨੂੰ ਮੌਕਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:ਲੱਖਾ ਸਿਧਾਣਾ ਦੇ ਭਰਾ ਗੁਰਦੀਪ ਮੁੰਡੀ ਸਿਧਾਣਾ ਨੇ ਇਲਾਜ ਦੌਰਾਨ ਕੀਤੇ ਅਹਿਮ ਖੁਲਾਸੇ

ABOUT THE AUTHOR

...view details