ਮੁਹਾਲੀ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਇਸ ਨੂੰ ਚਾਹੁਣ ਵਾਲੇ ਲੋਕਾਂ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਦਮੇ ਦੇ ਚੱਲਦੇ ਮੁਹਾਲੀ ਦੇ ਪਿੰਡ ਜੰਡਪੁਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਕ 17 ਸਾਲਾ ਲੜਕੇ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸਦੀ ਜਾਣਕਾਰੀ ਖੁਦ ਬੱਚੇ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦਿੱਤੀ ਗਈ ਹੈ। ਬੱਚੇ ਨੂੰ ਗੰਭੀਰ ਹਾਲਤ ਵਿਚ ਇਲਾਜ ਦੇ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਲੜਕੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਮੂਸੇਵਾਲਾ ਦੀ ਮੌਤ ਦੀ ਖਬਰ ਨੂੰ ਲੈਕੇ ਪਰੇਸ਼ਾਨ ਰਹਿੰਦੀ ਸੀ ਅਤੇ ਇਸੇ ਦੇ ਚੱਲਦੇ ਹੀ ਉਨ੍ਹਾਂ ਨੂੰ ਲੱਗ ਰਿਹਾ ਹੈ ਉਸ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਸ ਵੱਲੋਂ ਫਿਨਾਇਲ ਪੀਤੀ ਗਈ ਹੈ। ਲੜਕੇ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਾ ਹੀ ਪੜ੍ਹਾਈ ਕਰਦਾ ਹੈ ਅਤੇ ਨਾ ਹੀ ਕੋਈ ਕੰਮ ਕਰਦਾ ਹੈ।