ਮੋਹਾਲੀ: ਕਲਰਜ਼ ਟੀ.ਵੀ. ਚੈਨਲ ’ਤੇ ਪ੍ਰਸਾਰਿਤ ਹੁੰਦੇ ਧਾਰਮਿਕ ਸੀਰੀਅਲ ਰਾਮ ਸੀਆ ਦੇ ਲਵ ਕੁਸ਼ ਵਿੱਚ ਮਹਾਂਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਬਾਰੇ ਵਿੱਚ ਗਲਤ ਦਿਖਾਇਆ ਗਿਆ ਹੈ, ਜਿਸ ਨੂੰ ਲੈ ਕੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ) ਵਿੱਚ ਕਲਰਸ ਟੀ.ਵੀ. ਚੈਨਲ ਉੱਤੇ ਵੇਖਾਏ ਜਾ ਰਹੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਇੱਕ ਮਹੀਨੇ ਵਾਸਤੇ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਧਾਰਮਿਕ ਸੀਰੀਅਲ ‘ਰਾਮ ਸੀਆ ਕੇ ਲਵ-ਕੁਸ਼’ ਦੇ ਪ੍ਰਸਾਰਣ ’ਤੇ ਲੱਗੀ ਰੋਕ - ਧਾਰਮਿਕ ਸੀਰੀਅਲ
ਮੋਹਾਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ) ਵਿੱਚ ਕਲਰਜ਼ ਟੀ.ਵੀ. ਚੈਨਲ ਉੱਤੇ ਵੇਖਾਏ ਜਾ ਰਹੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਇੱਕ ਮਹੀਨੇ ਵਾਸਤੇ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੇਬਲ ਟੈਲੀਵਿਜ਼ਨ ਨੈੱਟਵਰਕਸ (ਰੈਗੂਲੇਸ਼ਨ) ਐਕਟ 1995 (ਐਕਟ ਨੰਬਰ 7 ਆਫ਼ 1995) ਦੇ ਸੈਕਸ਼ਨ 19 ਤਹਿਤ ਜਾਰੀ ਹੁਕਮਾਂ ਮੁਤਾਬਕ ਉਕਤ ਲੜੀਵਾਰ ਦੇ ਪ੍ਰਸਾਰਿਤ ਹੋਣ ਨਾਲ ਕੁੱਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਕਾਰਨ ਇਹ ਫ਼ੈਸਲਾ ਲੈ ਸਕਦੇ ਹਨ। ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਵੱਲੋਂ ਇਸ ਨੂੰ ਲੈ ਕੇ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ। ਮੈਜਿਸਟਰੇਟ ਨੇ ਕਿਹਾ ਕਿ ਇਸ ਟੀ.ਵੀ. ਦੇ ਲੜੀਵਾਰ ਦੇ ਜਾਰੀ ਰਹਿਣ ਨਾਲ ਜ਼ਿਲ੍ਹੇ ਵਿੱਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖ਼ਦਸ਼ਾ ਬਣਨ ਤੋਂ ਰੁਕਣ ਲਈ ਇਸ ਲੜੀਵਾਰ ਦੇ ਪ੍ਰਸਾਰਣ ’ਤੇ ਇਕ ਮਹੀਨੇ ਲਈ ਰੋਕ ਲਾਈ ਜਾ ਰਹੀ ਹੈ।
ਜ਼ਿਲ੍ਹਾਂ ਮੈਜਿਸਟਰੇਟ ਨੇ ਜ਼ਿਲੇ ਦੇ ਕੇਬਲ ਅਪਰੇਟਰਾਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇਸ ਲੜੀਵਾਰ ਦੇ ਪ੍ਰਸਾਰਨ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਜਲੰਧਰ ਕਪੂਰਥਲਾ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਵੀ ਇਸ ਨਾਟਕ ਦੇ ਪ੍ਰਸਾਰਣ 'ਤੇ ਰੋਕ ਲਾਉਂਣ ਦੇ ਹੁਕਮ ਜਾਰੀ ਕੀਤੇ ਗਏ ਹਨ।