ਪੰਜਾਬ

punjab

ETV Bharat / state

ਕਿਸਾਨ ਵਿਰੋਧੀ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਵਿਧਾਨ ਸਭਾ ਸੈਸ਼ਨ ਬੁਲਾਉਣ ਮੁੱਖ ਮੰਤਰੀ: ਬੈਂਸ

ਬੈਂਸ ਨੇ ਮੁੱਖ ਮੰਤਰੀ ਤੋਂ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦੋ ਵਿਧਾਇਕਾਂ ਨੂੰ ਛੱਡ ਕੇ ਬਾਕੀ 115 ਵਿਧਾਇਕ ਆਰਡੀਨੈਂਸ ਦੇ ਵਿਰੋਧ ਵਿੱਚ ਹਨ।

ਸਿਮਰਜੀਤ ਸਿੰਘ ਬੈਂਸ
ਸਿਮਰਜੀਤ ਸਿੰਘ ਬੈਂਸ

By

Published : Jun 26, 2020, 6:43 PM IST

ਕੁਰਾਲੀ: ਲੋਕ ਇਨਸਾਫ਼ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਕਾਨੂੰਨ ਦੇ ਨਾਂ 'ਤੇ ਜਾਰੀ ਕੀਤੇ ਗਏ ਤਿੰਨ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ 'ਕਿਸਾਨ ਬਚਾਓ, ਪੰਜਾਬ ਬਚਾਓ' ਰੋਸ ਮਾਰਚ (ਸਾਈਕਲ ਯਾਤਰਾ) ਕੱਢੀ ਜਾ ਰਹੀ ਹੈ।

ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਕੱਢੀ ਜਾ ਰਹੀ ਸਾਇਕਲ ਯਾਤਰਾ ਕੁਰਾਲੀ ਵਿਖੇ ਪਹੁੰਚਈ, ਜਿੱਥੇ ਉਨ੍ਹਾਂ ਦਾ ਲੋਕ ਇਨਸਾਫ਼ ਪਾਰਟੀ ਦੇ ਕੁਰਾਲੀ ਵਿੰਗ ਦੇ ਵਲੰਟੀਅਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਬੈਂਸ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ਼, ਆਰਡੀਨੈਂਸ ਰੱਦ ਕਰਵਾਉਣ ਲਈ ਅੰਦੋਲਨ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਕੇ ਅਤੇ ਜ਼ਲ੍ਹਿਆਂਵਾਲਾ ਬਾਗ਼ ਦੀ ਮਿੱਟੀ ਨੂੰ ਨਤਮਸਤਕ ਹੋ ਕੇ ਕੀਤੀ ਹੈ।

ਸਿਮਰਜੀਤ ਸਿੰਘ ਬੈਂਸ

ਬੈਂਸ ਅਨੁਸਾਰ ਸਾਈਕਲ ਯਾਤਰਾ ਦੌਰਾਨ ਕੋਰੋਨਾ ਵਾਇਰਸ ਨੂੰ ਲੈ ਕੇ ਸਾਰੇ ਦਿਸ਼ਾ ਨਿਰਦੇਸ਼ਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਬੈਂਸ ਨੇ ਮੁੱਖ ਮੰਤਰੀ ਤੋਂ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦੋ ਵਿਧਾਇਕਾਂ ਨੂੰ ਛੱਡ ਕੇ ਬਾਕੀ 115 ਵਿਧਾਇਕ ਆਰਡੀਨੈਂਸ ਦੇ ਵਿਰੋਧ ਵਿੱਚ ਹਨ।

ਉਨ੍ਹਾਂ ਕਿਹਾ ਕਿ ਜਦੋਂ ਸੀਏਏ ਦੇ ਖ਼ਿਲਾਫ਼ ਵਿਧਾਨ ਸਭਾ ਸੈਸ਼ਨ ਬੁਲਾਇਆ ਜਾ ਸਕਦਾ ਹੈ, ਫਿਰ ਕਿਸਾਨੀ ਮੁੱਦੇ 'ਤੇ ਕਿਉਂ ਨਹੀਂ। ਬੈਂਸ ਦਾ ਕਹਿਣਾ ਹੈ ਕਿ ਸਿਰਫ਼ ਕਣਕ, ਨਰਮਾ ਤੇ ਝੋਨੇ 'ਤੇ ਸਹੀ ਰੂਪ ਵਿੱਚ ਐੱਮਐੱਸਪੀ ਮੁਤਾਬਕ ਰੇਟ ਮਿਲਦਾ ਹੈ, ਜਦੋਂ ਕਿ ਬਾਕੀ ਫ਼ਸਲਾਂ ਐੱਮਐੱਸਪੀ ਮੁਤਾਬਕ ਨਹੀਂ ਖ਼ਰੀਦੀਆਂ ਜਾਂਦੀਆਂ। ਮੰਡੀ ਪ੍ਰਣਾਲੀ ਟੁੱਟਣ ਕਾਰਨ ਪੰਜਾਬ ਨੂੰ 4000 ਹਜ਼ਾਰ ਕਰੋੜ ਦਾ ਨੁਕਸਾਨ ਹੋਵੇਗਾ। ਇਸ ਨਾਲ ਪੰਜਾਬ ਦਾ ਮਾੜਾ ਦੌਰ ਸ਼ੁਰੂ ਹੋਵੇਗਾ। ਇਕੱਲੀ ਖੇਤੀਬਾੜੀ, ਕਿਸਾਨੀ ਹੀ ਨਹੀਂ ਖੇਤ ਮਜ਼ਦੂਰ ਸਮੇਤ ਹੋਰ ਵਪਾਰ ਤਬਾਹ ਹੋ ਜਾਣਗੇ।

ABOUT THE AUTHOR

...view details