ਪੰਜਾਬ

punjab

ETV Bharat / state

ਮਜੀਠੀਆ ਦੀ ਮੁਹਾਲੀ ਕੋਰਟ ਵਿੱਚ ਪੇਸ਼ੀ ਅੱਜ

ਡਰੱਗਜ਼ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਅੱਜ ਸੁਣਵਾਈ (Bikram Majithia to appear in Mohali court) ਹੋਵੇਗੀ। ਇਸ ਤੋਂ ਪਹਿਲਾਂ ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਨੂੰ 5 ਅਪ੍ਰੈਲ ਤੱਕ ਵਧਾ ਕਰ ਦਿੱਤਾ ਸੀ।

ਮਜੀਠੀਆ ਦੀ ਮੁਹਾਲੀ ਕੋਰਟ ਵਿੱਚ ਪੇਸ਼ੀ ਅੱਜ
ਮਜੀਠੀਆ ਦੀ ਮੁਹਾਲੀ ਕੋਰਟ ਵਿੱਚ ਪੇਸ਼ੀ ਅੱਜ

By

Published : Apr 5, 2022, 7:43 AM IST

ਚੰਡੀਗੜ੍ਹ: ਡਰੱਗ ਮਾਮਲੇ ’ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਅੱਜ (Bikram Majithia to appear in Mohali court) ਸੁਣਵਾਈ ਹੋਵੇਗੀ। ਦੱਸ ਦਈਏ ਕਿ ਮੋਹਾਲੀ ਅਦਾਲਤ ਵੱਲੋਂ ਮਜੀਠੀਆ ਦੀ ਨਿਆਂਇਕ ਹਿਰਾਸਤ 5 ਅਪ੍ਰੈਲ ਤੱਕ ਵਾਧਾ ਕਰ ਦਿੱਤਾ ਹੈ, ਜੋ ਕਿ ਪਟਿਆਲਾ ਜੇਲ੍ਹ ’ਚ ਬੰਦ ਹੈ। ਮਜੀਠੀਆ ਨੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਆਤਮ ਸਮਰਪਣ ਕੀਤਾ ਗਿਆ ਸੀ। ਉਸ ਸਮੇਂ ਤੋਂ ਬਾਅਦ ਉਹ ਪਟਿਆਲਾ ਜੇਲ੍ਹ ਚ ਬੰਦ ਹਨ।

ਡਰੱਗ ਮਾਮਲੇ 'ਚ ਨਵੀਂ SIT ਦਾ ਗਠਨ:ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਡਰੱਗ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ (SIT) ਦਾ ਮੁੜ ਗਠਨ ਕੀਤਾ ਹੈ। ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਵੱਲੋਂ ਕੀਤੀ ਜਾਵੇਗੀ ਜਿਸ ’ਚ ਚਾਰ ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਏਆਈਜੀ ਰਾਹੁਲ ਐਸ ਅਤੇ ਰਣਜੀਤ ਸਿੰਘ ਤੋਂ ਇਲਾਵਾ ਦੋ ਡੀਐਸਪੀ ਰੈਂਕ ਦੇ ਅਧਿਕਾਰੀ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜੋ:ਮਾਸਕ ਮੁਕਤ ਚੰਡੀਗੜ੍ਹ: ਹੁਣ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ ਨਹੀਂ ਲੱਗੇਗਾ ਜੁਰਮਾਨਾ

ਮਜੀਠੀਆ ਨੇ ਕੀਤਾ ਸੀ ਸਰੰਡਰ:ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਹਤ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਕੋਰਟ ਵਿਖੇ ਸਰੰਡਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਿਆ ਗਿਆ ਸੀ ਜਿਸ ਨੂੰ ਹੁਣ 22 ਮਾਰਚ ਤੱਕ ਵਧਾ ਦਿੱਤਾ ਗਿਆ ਹੈ।

ਕੀ ਹੈ 2017 ਦੀ STF ਡਰੱਗ ਰਿਪੋਰਟ:ਅਦਾਲਤ 'ਚ ਨਸ਼ਿਆਂ ਨਾਲ ਸਬੰਧਤ ਸਾਰੀਆਂ ਜਾਂਚ ਏਜੰਸੀਆਂ, ਜਿਨ੍ਹਾਂ 'ਚ ਐੱਸ.ਟੀ.ਐੱਫ., ਐੱਸ.ਆਈ.ਟੀ., ਈ.ਡੀ., ਸੀ.ਬੀ.ਆਈ ਅਤੇ ਕੇਂਦਰ ਦੀਆਂ ਹੋਰ ਏਜੰਸੀਆਂ ਨੇ ਰਿਪੋਰਟ ਦਾਇਰ ਕੀਤੀ ਗਈ ਸੀ, ਪਰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸ.ਟੀ.ਐੱਫ. ਡਰੱਗਜ਼ ਦੀ ਰਿਪੋਰਟ ਦਾ ਅੱਜ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਇਹ ਰਿਪੋਰਟ। ਜਿਸ 'ਤੇ ਕਾਫੀ ਸਿਆਸਤ ਹੁੰਦੀ ਰਹੀ, ਕਾਂਗਰਸ ਹਮੇਸ਼ਾ ਇਹ ਕਹਿੰਦੀ ਰਹੀ ਕਿ ਇਸ 'ਚ ਬਿਕਰਮ ਸਿੰਘ ਮਜੀਠੀਆ ਦਾ ਨਾਂ ਹੈ।

ਵਿਧਾਨ ਸਭਾ 'ਚ ਵੀ ਕਈ ਵਾਰ ਸਮੱਗਲਰਾਂ (ਨਸ਼ਾ ਵੇਚਣ ਵਾਲੇ) ਨੂੰ ਕਿਹਾ ਗਿਆ ਹੈ, ਸਿੱਧੂ, ਸੁਖਜਿੰਦਰ ਰੰਧਾਵਾ, ਕੁਲਬੀਰ ਜੀਰਾ, ਰਾਜਕੁਮਾਰ ਵੇਰਕਾ, ਰਾਜਾ ਵੜਿੰਗ ਖੁੱਲ੍ਹੇਆਮ ਬਿਕਰਮ ਮਜੀਠੀਆ ਨੂੰ ਪੰਜਾਬ 'ਚ ਨਸ਼ਿਆਂ ਲਈ ਜ਼ਿੰਮੇਵਾਰ ਦੱਸਦੇ ਆਏ ਹਨ। ਪਰ ਕਿਹਾ ਜਾਂਦਾ ਹੈ ਕਿ ਐਸਟੀਐਫ ਦੀ ਰਿਪੋਰਟ ਵਿੱਚ 6000 ਕਰੋੜ ਰੁਪਏ ਦੀ ਜਾਣਕਾਰੀ ਦਿੱਤੀ ਗਈ ਹੈ, ਹਾਲਾਂਕਿ ਇਸ ਵਿੱਚ ਵੱਡੇ ਨਾਂ ਜ਼ਰੂਰ ਸ਼ਾਮਲ ਹਨ, ਪਰ ਮਜੀਠੀਆ ਦਾ ਨਾਂ ਇਸ ਰਿਪੋਰਟ ਵਿੱਚ ਸ਼ਾਮਲ ਨਹੀਂ ਹੈ, ਜਦੋਂ ਇਸ ਰਿਪੋਰਟ ਨੂੰ ਜਨਤਕ ਕਰਨ ਦੀ ਅਰਜ਼ੀ ਹਾਈਕੋਰਟ ਵਿੱਚ ਪਾਈ ਗਈ ਸੀ।

ਇਹ ਵੀ ਪੜੋ:ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਧਰਨਾ ਲਗਾਉਣ ਵਾਲੇ ਅਧਿਆਪਕਾਂ ਖਿਲਾਫ਼ ਵੱਡੀ ਕਾਰਵਾਈ !

ABOUT THE AUTHOR

...view details