ਮੋਹਾਲੀ: ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਸੂਬੇ ਵਿੱਚ 116 ਵਿਅਕਤੀਆਂ ਦੀ ਮੌਤ ਹੋਈ ਹੈ। ਇਸ ਤਹਿਤ ਅੱਜ ਜ਼ੀਰਕਰਪੁਰ ਵਿੱਚ ਭਾਜਪਾ ਮਹਿਲਾ ਮੋਰਚਾ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਆਗੂ ਨੇ ਕੈਪਟਨ ਸਰਕਾਰ ਨੂੰ ਅਹੁੱਦਾ ਛੱਡਣ ਲਈ ਕਿਹਾ।
ਭਾਜਪਾ ਆਗੂ ਨੀਤੂ ਖੁਰਾਨਾ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸੀ ਉਨ੍ਹਾਂ ਵਾਅਦਿਆਂ ਵਿੱਚ ਇਹ ਵੀ ਵਾਅਦਾ ਕੀਤਾ ਸੀ ਕਿ ਉਹ ਚਾਰ ਹਫਤਿਆਂ ਦੇ ਵਿੱਚ ਪੰਜਾਬ ਵਿੱਚ ਨਸ਼ਾ ਖ਼ਤਮ ਕਰਨਗੇ। ਕੈਪਟਨ ਸਰਕਾਰ ਨੇ ਇਹ ਵਾਅਦਾ ਗੁਟਕਾ ਸਾਹਿਬ ਦੀ ਸਹੁੰ ਖਾ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਸੱਤਾ ਵਿੱਚ 4 ਸਾਲ ਹੋ ਗਏ ਹਨ ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ।
ਭਾਜਪਾ ਮਹਿਲਾ ਮੋਰਚਾ ਨੇ ਕੈਪਟਨ ਸਰਕਾਰ ਦੇ ਖਿਲਾਫ ਖੋਲ੍ਹਿਆ ਮੋਰਚਾ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਦਾ ਸੇਵਨ ਕਰਨ ਨਾਲ 116 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜੋ ਬਹੁਤ ਦੁਖਦਾਈ ਖ਼ਬਰ ਹੈ। ਇਸ ਮਾਮਲੇ ਉੱਤੇ ਸਰਕਾਰ ਆਪਣੇ ਉਸ ਵਾਅਦੇ ਉੱਤੇ ਫੇਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ਼ਾਰੇ ਉੱਤੇ ਹੀ ਵਾਪਰੀ ਨਸ਼ੇ ਦਾ ਵਪਾਰ ਕਰ ਰਹੇ ਹਨ।
ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸੂਬੇ ਨੂੰ ਚਲਾਉਣ ਵਿੱਚ ਨਾਕਾਮਯਾਬ ਸਾਬਿਤ ਹੋ ਗਈ ਹੈ ਤਾਂ ਕੈਪਟਨ ਸਰਕਾਰ ਨੂੰ ਆਪਣੀ ਗੱਦੀ ਛੱਡ ਦੇਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਜ ਜ਼ੀਰਕਪੁਰ ਵਿੱਚ ਭਾਜਪਾ ਮਹਿਲਾ ਮੰਡਲ 15 ਤੋਂ 18 ਜਗ੍ਹਾਂ ਉੱਤੇ ਅਜਿਹੇ ਰੋਸ ਪ੍ਰਦਰਸ਼ਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਰੋਸ ਪ੍ਰਦਰਸ਼ਨ ਪੂਰੇ ਪੰਜਾਬ ਵਿੱਚ ਹੀ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ:ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਵਿਅਕਤੀ ਦੀ ਮੌਤ, ਪੀੜਤ ਪਰਿਵਾਰ ਨੇ ਕੀਤੀ ਹਸਪਤਾਲ ਦੀ ਭੰਨਤੋੜ