ਪੰਜਾਬ

punjab

ETV Bharat / state

ਮੁਲਤਾਨੀ ਕਿਡਨੈਪਿੰਗ ਕੇਸ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮਾਮਲਾ ਦਰਜ - former Punjab DGP Sumedh Saini

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ 29 ਸਾਲ ਪੁਰਾਣੇ ਕਿਡਨੈਪਿੰਗ ਦੇ ਕੇਸ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਸਾਲ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਨਾਂਅ ਦੇ ਸ਼ਖ਼ਸ ਦੀ ਕਿਡਨੈਪਿੰਗ ਨੂੰ ਲੈ ਕੇ ਮਟੌਰ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਸਾਬਕਾ ਡੀਜੀਪੀ ਸੁਮੇਧ ਸੈਣੀ
ਸਾਬਕਾ ਡੀਜੀਪੀ ਸੁਮੇਧ ਸੈਣੀ

By

Published : May 7, 2020, 4:39 PM IST

Updated : May 7, 2020, 4:50 PM IST

ਮੋਹਾਲੀ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ 29 ਸਾਲ ਪੁਰਾਣੇ ਇੱਕ ਕਿਡਨੈਪਿੰਗ ਦੇ ਕੇਸ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਸਾਬਕਾ ਡੀਜੀਪੀ ਵਿਰੁੱਧ ਸਾਲ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਨਾਂਅ ਦੇ ਸ਼ਖ਼ਸ ਦੀ ਕਿਡਨੈਪਿੰਗ ਨੂੰ ਲੈ ਕੇ ਮਟੌਰ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਮੁਲਤਾਨੀ ਕਿਡਨੈਪਿੰਗ ਕੇਸ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮਾਮਲਾ ਦਰਜ

ਦੱਸਣਯੋਗ ਹੈ ਕਿ ਮੁਲਤਾਨੀ ਕਿਡਨੈਪਿੰਗ ਮਾਮਲੇ ਵਿੱਚ ਬਲਵੰਤ ਸਿੰਘ ਦੇ ਭਰਾ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਸਨ ਅਤੇ 2007 ਵਿੱਚ ਸੁਮੇਧ ਸੈਣੀ ਦੇ ਖ਼ਿਲਾਫ਼ ਜਾਂਚ ਸ਼ੁਰੂ ਵੀ ਹੋ ਗਈ ਸੀ ਪਰ ਸੁਪਰੀਮ ਕੋਰਟ ਨੇ ਇਸ 'ਤੇ ਰੋਕ ਲੱਗਾ ਦਿੱਤੀ ਸੀ।

ਮੁਲਤਾਨੀ ਕਿਡਨੈਪਿੰਗ ਕੇਸ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮਾਮਲਾ ਦਰਜ
ਮੁਲਤਾਨੀ ਕਿਡਨੈਪਿੰਗ ਕੇਸ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮਾਮਲਾ ਦਰਜ

ਕੀ ਹੈ ਮਾਮਲਾ ?
29 ਸਾਲ ਪਹਿਲਾਂ ਸਾਬਕਾ ਡੀਜੀਪੀ ਅਤੇ ਚੰਡੀਗੜ੍ਹ ਦੇ ਤਤਕਾਲੀ ਐੱਸਐੱਸਪੀ ਸੁਮੇਧ ਸਿੰਘ ਸੈਣੀ 'ਤੇ ਦਹਿਸ਼ਤਗਰਦੀ ਹਮਲਾ ਹੋਇਆ ਸੀ ਜਿਸ ਵਿੱਚ ਪੰਜਾਬ ਪੁਲਿਸ ਦੇ 4 ਜਵਾਨ ਮਾਰੇ ਗਏ ਸਨ, ਜਿਸ ਤੋਂ ਬਾਅਦ 2 ਅਫ਼ਸਰਾਂ ਵੱਲੋਂ ਬਲਵੰਤ ਸਿੰਘ ਮੁਲਤਾਨੀ ਨੂੰ 1991 ਵਿੱਚ ਚੁੱਕਿਆ ਗਿਆ ਸੀ ਉਸ ਤੋਂ ਬਾਅਦ ਮੁਲਤਾਨੀ ਦਾ ਕੋਈ ਪਤਾ ਨਹੀਂ ਲੱਗਿਆ। ਹੁਣ ਤਕਰੀਬਨ 29 ਵਰ੍ਹਿਆਂ ਬਾਅਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖ਼ਿਲਾਫ਼ ਧਾਰਾ 364 ਕਤਲ ਦੇ ਲਈ ਅਗਵਾ ਕਰਨ, 201, 344, 330 ਅਤੇ 120 (B) ਦੇ ਤਹਿਤ ਮਾਮਲਾ ਦਰਜ ਕੀਤਾ ਹੈ

ਮੁਲਤਾਨੀ ਕਿਡਨੈਪਿੰਗ ਕੇਸ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮਾਮਲਾ ਦਰਜ
ਮੁਲਤਾਨੀ ਕਿਡਨੈਪਿੰਗ ਕੇਸ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮਾਮਲਾ ਦਰਜ
Last Updated : May 7, 2020, 4:50 PM IST

ABOUT THE AUTHOR

...view details