ਪੰਜਾਬ

punjab

ETV Bharat / state

ਕੇਂਦਰੀ ਟੀਮ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਲਈ ਰਿਪੋਰਟ

7 ਮੈਂਬਰੀ ਕੇਂਦਰੀ ਟੀਮ ਨੇ ਗ੍ਰਹਿ ਵਿਭਾਗ ਦੇ ਜੁਆਇੰਟ ਸਕੱਤਰ ਅਨੁਜ ਸ਼ਰਮਾ ਦੀ ਅਗਵਾਈ ਵਿਚ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਪੰਜਾਬ ਦਾ ਦੌਰਾ ਕੀਤਾ।

ਫ਼ੋਟੋ

By

Published : Sep 12, 2019, 9:42 PM IST

ਮੋਹਾਲੀ: ਮੋਹਾਲੀ ਦੇ ਆਈਐਸਬੀ ਵਿੱਚ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਵਿਸਥਾਰ ਰਿਪੋਰਟ ਪੇਸ਼ ਕੀਤੀ। ਇਸ ਦੌਰਾਨ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ (ਮਾਲ) ਕੇਬੀਐਸ ਸਿੱਧੂ ਨੇ ਕੇਂਦਰੀ ਟੀਮ ਨੂੰ ਹੜ੍ਹਾਂ ਨਾਲ ਹੋਏ ਕੁੱਲ ਨੁਕਸਾਨ ਦੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਸਬੰਧੀ ਚੁੱਕੇ ਕਦਮਾਂ ਬਾਰੇ ਵੀ ਜਾਣੂ ਕਰਵਾਇਆ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹਾਂ ਦੌਰਾਨ ਪੰਜਾਬ ਨੂੰ ਕੁੱਲ 1219.23 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਨਾਲ ਲੱਗਦੇ ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਵੱਡੇ ਪੱਧਰ ਉੱਤੇ ਨੁਕਸਾਨ ਝੱਲਣਾ ਪਿਆ ਹੈ।

ਇਹ ਵੀ ਪੜ੍ਹੋ: ਸਾਰਾਗੜ੍ਹੀ ਦਾ ਯੁੱਧ: ਜਿੱਥੇ 21 ਸਿੱਖਾਂ ਨੇ 10 ਹਜ਼ਾਰ ਤੋਂ ਵੱਧ ਪਠਾਨਾਂ ਨੂੰ ਦਿੱਤੀ ਸੀ ਮਾਤ

ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਕੇਂਦਰੀ ਟੀਮ ਨੂੰ ਦੱਸਿਆ ਕਿ ਹੜ੍ਹਾਂ ਦੌਰਾਨ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਬਿਨਾਂ ਕੋਈ ਦੇਰੀ ਕੀਤੇ ਰਾਹਤ ਕਾਰਜਾਂ ਨੂੰ ਆਰੰਭਿਆ ਗਿਆ। ਉਨ੍ਹਾਂ ਦੱਸਿਆ ਕਿ ਪੀੜਤਾਂ ਦੇ ਮੁੜ ਵਸੇਬੇ ਲਈ ਵੀ ਸਰਕਾਰ ਨੇ ਸਾਰਥਕ ਕਦਮ ਚੁੱਕੇ। ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਕੇਂਦਰੀ ਟੀਮ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ। ਉਨ੍ਹਾਂ ਦੋਹਰਾਇਆ ਕਿ ਪੰਜਾਬ ਸਰਕਾਰ ਪੀੜਤਾਂ ਦੀ ਸਹਾਇਤਾ ਵਿੱਚ ਕੋਈ ਕਮੀ ਨਹੀਂ ਛੱਡੇਗੀ।

ਦੱਸਣਯੋਗ ਹੈ ਕਿ ਕੇਂਦਰੀ ਟੀਮ ਨੂੰ ਦਿੱਤੇ ਮੰਗ ਪੱਤਰ ਵਿੱਚ ਪੰਜਾਬ ਵੱਲੋਂ ਜੋ ਅਨੁਮਾਨਤ ਨੁਕਸਾਨ ਦਰਸ਼ਾਇਆ ਗਿਆ ਹੈ, ਉਸ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ 66.07 ਕਰੋੜ ਰੁਪਏ, ਬਿਜਲੀ ਵਿਭਾਗ ਵੱਲੋਂ 5.37 ਕਰੋੜ ਰੁਪਏ, ਪੀਡਬਲਿਊਡੀ (ਬੀਐਂਡਆਰ) ਵੱਲੋਂ 172.83 ਕਰੋੜ ਰੁਪਏ, ਪੇਂਡੂ ਵਿਕਾਸ ਵਿਭਾਗ ਵੱਲੋਂ 38.72 ਕਰੋੜ ਰੁਪਏ, ਵਿਕਾਸ ਵਿਭਾਗ ਵੱਲੋਂ 577.7 ਕਰੋੜ ਰੁਪਏ, ਸਿਹਤ ਵਿਭਾਗ ਵੱਲੋਂ 72.64 ਕਰੋੜ ਰੁਪਏ, ਸਥਾਨਕ ਸਰਕਾਰਾਂ ਵਿਭਾਗ ਵੱਲੋਂ 57.07 ਕਰੋੜ ਰੁਪਏ, ਪਸ਼ੂ ਪਾਲਣ ਵਿਭਾਗ ਵੱਲੋਂ 23.45 ਕਰੋੜ ਰੁਪਏ, ਜਲ ਸਰੋਤ ਵਿਭਾਗ ਵੱਲੋਂ 202.54 ਕਰੋੜ ਰੁਪਏ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 2.84 ਕਰੋੜ ਰੁਪਏ ਦੀ ਰਿਪੋਰਟ ਪੇਸ਼ ਕੀਤੀ ਗਈ ਹੈ।

ABOUT THE AUTHOR

...view details